ਚੋਣਾਂ ਸਬੰਧੀ ਹੁਣ ਤੱਕ 737 ਸ਼ਿਕਾਇਤਾਂ ਹੋਈਆਂ ਪ੍ਰਾਪਤ : ਡਿਪਟੀ ਕਮਿਸ਼ਨਰ
ਚੋਣਾਂ ਸਬੰਧੀ ਹੁਣ ਤੱਕ 737 ਸ਼ਿਕਾਇਤਾਂ ਹੋਈਆਂ ਪ੍ਰਾਪਤ : ਡਿਪਟੀ ਕਮਿਸ਼ਨਰ
ਹੁਣ ਤੱਕ 680 ਸ਼ਿਕਾਇਤਾਂ ਦਾ ਹੋ ਚੁੱਕਾ ਨਿਪਟਾਰਾ
ਬਠਿੰਡਾ, 9 ਫਰਵਰੀ: ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਚੋਣਾਂ ਨਾਲ ਸਬੰਧਤ ਸ਼ਿਕਾਇਤ ਸੈੱਲ ਨੂੰ ਹੁਣ ਤੱਕ ਕੁੱਲ 737 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 680 ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ।
ਉਨਾਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਵਿਜ਼ਿਲ ਤੇ ਹੁਣ ਤੱਕ ਕੁੱਲ 576 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 523 ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ ਅਤੇ 53 ਸ਼ਿਕਾਇਤਾਂ ਆਯੋਗ ਪਾਈਆਂ ਗਈਆਂ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੀ ਵੈਬ-ਸਾਈਟ ਰਾਹੀਂ ਪ੍ਰਾਪਤ ਹੋਈਆਂ 161 ਸ਼ਿਕਾਇਤਾਂ ਵਿੱਚੋਂ 157 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 4 ਸ਼ਿਕਾਇਤਾਂ ਕਾਰਵਾਈ ਅਧੀਨ ਹਨ।
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਸ਼ਿਕਾਇਤ ਸੈਲ ਵਿਖੇ 0164-2211915 ਅਤੇ 0164-2211389 ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਿ ਚੋਣਾਂ ਸਬੰਧੀ ਜ਼ਿਲਾ ਪੱਧਰ ’ਤੇ ਟੋਲ ਫਰੀ ਨੰਬਰ 18003451545 ਵੀ ਜਾਰੀ ਕੀਤਾ ਗਿਆ ਹੈ।