Punjab

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨੇ ਮੀਟਿੰਗ ਕਰਕੇ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਮੌਕੇ ਵਿਰੋਧ ਕਰਨ ਦਾ ਸੱਦਾ ਦਿੱਤਾ

, ਕਿਸਾਨ ਦੋਖੀ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਨੂੰ ਸਬਕ ਸਿਖਾਉਣ ਪੰਜਾਬ ਦੇ ਲੋਕ

ਚੰਡੀਗੜ੍ਹ 11 ਫਰਵਰੀ (        ) ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੇ ਆਨਲਾਈਨ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ।ਜਿਸ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਨਾਲ ਨਾਲ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਸੰਗੀਨ ਦੋਸ਼ੀ ਹੋਣ ਦੇ ਬਾਵਜੂਦ ਦਿੱਤੀ ਗਈ ਜ਼ਮਾਨਤ ਦੀ ਯੂਪੀ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਗਈ। ਇਸੇ ਤਰ੍ਹਾਂ ਪ੍ਰਧਾਨਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉਪਰ ਧਰਨਾ ਦੇ ਰਹੇ ਕਿਸਾਨਾਂ ਉੱਪਰ ਸੰਗੀਨ ਧਾਰਾਵਾਂ ਲਾ ਕੇ ਕੀਤੇ ਗਏ ਮੁਕੱਦਮੇ ਵਿਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਤੰਗ ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

     ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਹ ਵਿਰੋਧ ਬਿਲਕੁਲ ਸ਼ਾਂਤਮਈ ਹੋਵੇਗਾ । ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਇਹ ਵਿਰੋਧ ਪ੍ਰਦਰਸ਼ਨਾਂ ਨੂੰ ਟਾਲਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਦੋਖੀ ਭਾਜਪਾ ਅਤੇ ਉਸਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਨੂੰ ਵੀ ਭਾਜਪਾ ਦੇ ਨਾਲ ਨਾਲ ਸਬਕ ਸਿਖਾਇਆ ਜਾਵੇ ਅਤੇ ਪੰਜਾਬ ਦੇ ਲੋਕਾਂ ਵੱਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ।

     ਅੱਜ ਦੀ ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ  ਡਾ ਦਰਸ਼ਨ ਪਾਲ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ ਕਲਾਂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਦੇ ਸੁਖਪਾਲ ਸਿੰਘ ਡਫਰ, ਅਜਾਦ ਕਿਸਾਨ ਕਮੇਟੀ ਦੋਆਬਾ ਦੇ ਹਰਪਾਲ ਸਿੰਘ ਸੰਘਾ, ਕਿਰਤੀ ਕਿਸਾਨ ਯੂਨੀਅਨ  ਪੰਜਾਬ ਦੇ ਹਰਦੇਵ ਸਿੰਘ ਸੰਧੂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਇੰਦਰਜੀਤ ਸਿੰਘ ਕੋਟਾ ਬੁੱਢਾ, ਜੈ ਕਿਸਾਨ ਅੰਦੋਲਨ ਦੇ ਗੁਰਬਖਸ਼ ਸਿੰਘ ਬਰਨਾਲਾ, ਕਲ ਹਿੰਦ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ  ਲੱਖੋਵਾਲ, ਦੇ ਅਵਤਾਰ ਸਿੰਘ ਮੇਹਲੋਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ  ਭਾਰਤੀ ਕਿਸਾਨ ਯੂਨੀਅਨ  ਬਹਿਰਾਮ ਕੇ ਦੇ ਪਰਧਾਨ  ਬਲਵੰਤ ਸਿੰਘ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਦੇ ਸੁਖਜਿੰਦਰ ਸਿੰਘ ਖੋਸਾ ਮੋਗਾ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਹਰਸ਼ਲਿੰਦਰ ਸਿੰਘ,ਪੱਗੜੀ ਸੰਭਾਲ  ਲਹਿਰ ਦੇ ਸਤਨਾਮ ਸਿੰਘ ਬਾਗੜੀਆਂ ਬਾਰਡਰ ਇਲਾਕਾ ਸੰਘਰਸ਼ ਯੂਨੀਅਨ ਦੇ ਰਘਬੀਰ ਸਿੰਘ ਭੰਗਾਲਾ ਖੇਮ ਕਰਨ, ਕੰਡੀ ਏਰੀਆ ਸੰਘਰਸ਼ ਕਮੇਟੀ ਦੇ ਭੁਪਿੰਦਰ ਸਿੰਘ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ  ਸੁਖਦੇਵ ਸਿੰਘ ਭੋਜਰਾਜ ਅਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਮਾਝਾ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜਦੂਰ ਯੂਨੀਅਨ ਮਾਝਾ ਨੇ ਐਲਾਨ ਕੀਤਾ ਹੈ 14 ਤਰੀਕ ਨੂੰ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ  ਅਤੇ 16 ਫਰਵਰੀ ਨੂੰ ਤਹਿਸੀਲ ਪੱਧਰਾਂ ਤੇ ਇਕੱਠੇ ਹੋ ਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।  ਜਿਸ ਇਲਾਕੇ ਅੰਦਰ ਰੈਲੀ ਹੋਵੇਗੀ ਉਥੇ ਕਿਸਾਨਾਂ ਵਲੋਂ ਸੜਕਾਂ ਕੰਡੇ ਖੜਕੇ ਕਾਲੇ ਝੰਡੇ  ਵਿਖਾਏ ਜਾਣਗੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!