Punjab

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 

ਚੰਡੀਗੜ, 13 ਫਰਵਰੀ:

ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਨੰਬਰ 52 ਖਰੜ ਪੋਲਿੰਗ ਸਟੇਸ਼ਨ ਨੰਬਰ 262,263 ਅਤੇ 266 ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ। ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ. ਐਸ. ਨਗਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕ੍ਰਿਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।

———-

Related Articles

Leave a Reply

Your email address will not be published. Required fields are marked *

Back to top button
error: Sorry Content is protected !!