ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ
ਹਵਾਰਾ ਨੇ ਆਪਣੇ ਖਿਲਾਫ 1998 ‘ਚ ਦਰਜ ਮਾਮਲੇ ‘ਚ ਜ਼ਮਾਨਤ ਦੀ ਮੰਗ ਕੀਤੀ ਹੈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੇ 1998 ‘ਚ ਮੋਹਾਲੀ ਦੇ ਸੋਹਾਣਾ ਥਾਣੇ ‘ਚ ਦਰਜ ਇਕ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਕਰਦਿਆਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅੱਜ ਹਾਈਕੋਰਟ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪਹਿਲਾਂ ਸਵਾਲ ਖੜ੍ਹੇ ਕੀਤੇ ਸਨ ਕਿ ਹਵਾਰਾ ਜੋ ਕਿ ਸਾਬਕਾ ਸੀ.ਐੱਮ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਪਹਿਲਾਂ ਹੀ ਤਿਹਾੜ ਜੇਲ ‘ਚ ਬੰਦ ਹੈ, ਅਗਾਊਂ ਜ਼ਮਾਨਤ ਦੀ ਮੰਗ ਕਿਵੇਂ ਕਰ ਸਕਦਾ ਹੈ, ਕਿਉਂਕਿ ਅਗਾਊਂ ਜ਼ਮਾਨਤ ਉਹ ਹੀ ਮੰਗ ਸਕਦਾ ਹੈ। ਜਿਸ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ । ਸੋਮਵਾਰ ਨੂੰ ਹਾਈਕੋਰਟ ਨੇ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਹਵਾਰਾ ਖਿਲਾਫ 13 ਜੂਨ 1998 ਨੂੰ ਆਈ.ਪੀ.ਸੀ. ਆਈਪੀਸੀ ਦੀ ਧਾਰਾ-124-ਏ, 153-ਏ ਤਹਿਤ ਵੀ ਐਫਆਈਆਰ ਦਰਜ ਕੀਤੀ ਗਈ ਸੀ। ਹਵਾਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਐਫਆਈਆਰ ਬਾਰੇ ਕੋਈ ਜਾਣਕਾਰੀ ਨਹੀਂ ਸੀ, ਉਨ੍ਹਾਂ ਨੂੰ ਇਸ ਬਾਰੇ ਤਿਹਾੜ ਜੇਲ੍ਹ ਦੀ ਸੂਚੀ ਰਾਹੀਂ ਜਾਣਕਾਰੀ ਮਿਲੀ ਹੈ, ਜਿਸ ਕਾਰਨ ਉਸ ਨੇ ਹੁਣ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।