Punjab
ਖਰਚਾ ਅਬਜ਼ਰਵਰ ਵੱਲੋਂ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖ਼ਰਚਿਆਂ ਦਾ
ਖਰਚਾ ਅਬਜ਼ਰਵਰ ਵੱਲੋਂ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖ਼ਰਚਿਆਂ ਦਾ
ਸ਼ੈਡੋ ਰਜਿਸਟਰ ਨਾਲ ਦੂਜੇ ਪੜਾਅ ਦਾ ਮਿਲਾਨ
ਮਾਨਸਾ, 14 ਫਰਵਰੀ :
ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਹਲਕਾ 96-ਮਾਨਸਾ, 97-ਸਰਦੂਲਗੜ ਅਤੇ 98-ਬੁਢਲਾਡਾ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੱਜ ਸਥਾਨਕ ਬਚਤ ਭਵਨ ਵਿਖੇ ਖਰਚਾ ਅਬਜ਼ਰਵਰ ਸ਼੍ਰੀ ਮੁਹੰਮਦ ਸਾਲੀਕ ਪਰਵੇਜ਼ (ਆਈ.ਆਰ.ਐਸ.) ਦੀ ਹਾਜ਼ਰੀ ਵਿੱਚ ਦੂਜੀ ਵਾਰ ਸ਼ੈਡੋ ਰਜਿਸਟਰ ਨਾਲ ਮਿਲਾਨ ਕੀਤਾ ਗਿਆ। ਇਸ ਤੋਂ ਪਹਿਲਾਂ 10 ਫਰਵਰੀ ਨੂੰ ਉਮੀਦਵਾਰਾਂ ਦੇ ਖ਼ਰਚੇ ਦਾ ਮਿਲਾਨ ਕੀਤਾ ਗਿਆ ਸੀ।
ਇਸ ਮੌਕੇ ਮਾਨਸਾ ਜ਼ਿਲੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਵੱਖ-ਵੱਖ 27 ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਦੌਰਾਨ ਕੀਤੇ ਗਏ ਖਰਚੇ ਦਾ ਹਿਸਾਬ ਚੈਕ ਕਰਵਾਇਆ ਗਿਆ। ਉਨਾਂ ਦੱਸਿਆ ਕਿ ਅੱਜ 96-ਮਾਨਸਾ ਦੇ 8, 97-ਸਰਦੂਲਗੜ ਦੇ 10 ਅਤੇ 98-ਬੁਢਲਾਡਾ ਦੇ 9 ਉਮੀਦਵਾਰਾਂ ਦੇ ਖ਼ਰਚਿਆਂ ਦਾ ਮਿਲਾਨ ਕੀਤਾ ਗਿਆ। ਉਨਾਂ ਕਿਹਾ ਕਿ ਖਰਚਿਆਂ ਦੇ ਵੇਰਵੇ ਰਜਿਸਟਰ ਵਿੱਚ ਸਹੀ ਇੰਦਰਾਜ ਕੀਤੇ ਜਾਣ।
ਖਰਚਾ ਅਬਜ਼ਰਵਰ ਨੇ ਕਿਹਾ ਜ਼ਿਲੇ ਅੰਦਰ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚਿਆਂ ਉਤੇ ਨਜ਼ਰ ਰੱਖਣ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਰੋਜ਼ਾਨਾ ਦੇ ਆਧਾਰ ’ਤੇ ਖ਼ਰਚਿਆਂ ਦਾ ਇੰਦਰਾਜ ਰਜਿਸਟਰਾਂ ਵਿੱਚ ਕਰਦੀਆਂ ਹਨ। ਉਨਾਂ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ, ਉਨਾਂ ਨੂੰ ਧਿਆਨ ਵਿੱਚ ਰੱਖਦਿਆਂ ਖਰਚਿਆਂ ਦਾ ਇੰਦਰਾਜ ਕਰਨ ਵਿੱਚ ਲਾਪਰਵਾਹੀ ਨਾ ਵਰਤੀ ਜਾਵੇ।
ਉਨਾ ਦੱਸਿਆ ਕਿ ਉਮੀਦਵਾਰਾਂ ਦੇ ਖਰਚੇ ਦੀ ਤੀਜ਼ੀ ਪੜਤਾਲ 18 ਫਰਵਰੀ 2020 ਨੂੰ ਕੀਤੀ ਜਾਵੇਗੀ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ (ਸਵੀਪ) ਨਵਨੀਤ ਜੋਸ਼ੀ ਸਮੇਤ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।