Punjab

ਅਕਾਲੀ ਆਗੂ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ: ਹਰਪਾਲ ਸਿੰਘ ਚੀਮਾ

 

-ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ: ਹਰਪਾਲ ਸਿੰਘ ਚੀਮਾ

-ਹਾਈਕੋਰਟ ਦੀ ਨਿਗਰਾਨੀ ‘ਚ ਹੋਵੇ ਮਜੀਠੀਆ ਕੋਲੋਂ ਪੁੱਛ- ਪੜਤਾਲ, ਪੰਜਾਬ ਪੁਲੀਸ ‘ਤੇ ਨਹੀਂ ਰਿਹਾ ਭਰੋਸਾ: ਹਰਪਾਲ ਸਿੰਘ ਚੀਮਾ

-‘ਆਪ’ ਦੀ ਸਰਕਾਰ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਨਹੀਂ ਬਖਸ਼ੇਗੀ, ਜਿਹੜਾ ਨਸ਼ੇ ਮਾਮਲੇ ‘ਚ ਸ਼ਾਮਲ ਹੋਇਆ: ਹਰਪਾਲ ਸਿੰਘ ਚੀਮਾ

ਚੰਡੀਗੜ, 24 ਫਰਵਰੀ 2022
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਆਦਲਤ ਵੱਲੋਂ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ,” ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਬਹੁਤ- ਬਹੁਤ ਸਵਾਗਤ ਹੈ। ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ ਹੈ।” ਚੀਮਾ ਨੇ ਕਿਹਾ ਕਿ ਪੰਜਾਬ ‘ਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਅਕਾਲੀ ਆਗੂ ਮਜੀਠੀਆ ਨੂੰ ਜੇਲ ਜਾਣ ‘ਤੇ ਚੁੱਪ ਨਹੀਂ ਬੈਠੇਗੀ, ਸਗੋਂ ਡਰੱਗ ਮਾਫੀਆ ਦੀਆਂ ਜੜਾਂ ਵੱਢਣ ਦਾ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ ਭੇਜਿਆ ਹੈ, ਜਿਨਾਂ ਨੂੰ ਨਸ਼ੇ ਨਾਲ ਸੰਬੰਧ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੱਛਲੀ ਅਕਾਲੀ- ਭਾਜਪਾ ਸਰਕਾਰ ਵਾਂਗ ਮੌਜ਼ੂਦਾ ਕਾਂਗਰਸ ਸਰਕਾਰ ਵੀ ਨਸ਼ੇ ਦੀ ਵਪਾਰੀਆਂ ਅਤੇ ਉਨਾਂ ਦੇ ਚਰਚਿਤ ਸਿਆਸੀ ਆਕਿਆਂ ਨੂੰ ਸ਼ਰੇਆਮ ਬਚਾਉਂਦੀ ਰਹੀ ਹੈ ਅਤੇ ਗਰੀਬ ਲੋਕਾਂ ਦੇ ਕੇਸ ਦਰਜ ਕਰਕੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਂਦੀ ਰਹੀ ਹੈ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ -ਨਵੇਂ ਹੱਥਕੰਡੇ ਅਪਣਾਉਂਦੇ ਰਹੇ ਹਨ। ਇਸੇ ਲਈ ਕਾਂਗਰਸ ਸਰਕਾਰ ਨੇ ਨਸ਼ੇ ਮਾਮਲੇ ‘ਚ ਮਾਣਯੋਗ ਹਾਈਕੋਰਟ ਵੱਲੋਂ ਗਠਤ ਕੀਤੀ ਐਸ.ਟੀ.ਐਫ਼ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ, ਸਗੋਂ ਰਿਪੋਰਟ ਸੀਲਬੰਦ ਹੋਣ ਦੀ ਆੜ ਵਿੱਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰਦੀ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਸਰਕਾਰ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਬਾਦਲ ਰਲਮਿਲ ਕੇ ਕਾਨੂੰਨ ਦੀਆਂ ਅੱਖਾਂ ‘ਚ ਘੱਟਾ ਪਾਉਂਦੇ ਰਹੇ ਹਨ। ਡਰੱਗ ਮਾਮਲੇ ‘ਚ ਜਿਹੜਾ ਬੰਦਾ (ਬਿਕਰਮ ਮਜੀਠੀਆ) ਕਈ ਸਾਲ ਪਹਿਲਾਂ ਜੇਲ ਵਿੱਚ ਹੋਣਾ ਚਾਹੀਦਾ ਸੀ, ਪਿੱਛਲੀਆਂ ਸਰਕਾਰਾਂ ਅਤੇ ਪੰਜਾਬ ਪੁਲੀਸ ਦੀ ਮਾੜੀ ਕਾਰਗੁਜਾਰੀ ਦੇ ਚੱਲਦਿਆਂ ਉਸ ਬੰਦੇ (ਮਜੀਠੀਆ) ਨੂੰ ਮਾਣਯੋਗ ਅਦਾਲਤ ਨੂੰ ਜੇਲ ਸੁੱਟਣਾ ਪਿਆ। ਉਨਾਂ ਕਿਹਾ ਕਿ ਮਜੀਠੀਆ ਖਿਲਾਫ਼ ਡਰੱਗ ਮਾਮਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਹੈ, ਕਿਉਂਕਿ ਕਾਂਗਰਸ ਅਤੇ ਭਾਜਪਾ ਸਰਕਾਰਾਂ ਨੇ ਅਦਾਲਤ ਵਿੱਚ ਠੋਸ ਸਬੂਤ ਪੇਸ਼ ਨਹੀਂ ਕੀਤੇ ਸਨ।
‘ਆਪ’ ਆਗੂ ਨੇ ਕਿਹਾ ਕਿ ਡਰੱਗ ਮਾਮਲੇ ‘ਚ ਪੰਜਾਬ ਪੁਲੀਸ ਵੱਲੋਂ ਅਦਾਲਤ ਕੋਲੋਂ ਮਜੀਠੀਆ ਦੇ ਪੁਲੀਸ ਰਿਮਾਂਡ ਦੀ ਮੰਗ ਹੀ ਨਹੀਂ ਕੀਤੀ ਗਈ, ਇਸ ਲਈ ਹੁਣ ਪੁਲੀਸ ਦੀ ਜਾਂਚ ‘ਤੇ ਲੋਕਾਂ ਨੂੰ ਵਿਸ਼ਵਾਸ਼ ਨਹੀਂ ਰਿਹਾ। ਹੁਣ ਜ਼ਰੂਰੀ ਹੈ ਕਿ ਮਾਣਯੋਗ ਹਾਈਕੋਰਟ ਦੀ ਨਿਗਰਾਨੀ ‘ਚ ਹੀ ਮਜੀਠੀਆ ਕੋਲੋਂ ਪੁੱਛ ਪੜਤਾਲ ਕੀਤੀ ਜਾਵੇ।
ਚੀਮਾ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾਂ ਰਾਜ ਤੋਂ ਲੈ ਕੇ ਕਾਂਗਰਸ ਦੇ ਰਾਜ ਵਿੱਚ ਨਸ਼ੇ ਦਾ ਕਹਿਰ ਜਾਰੀ ਰਿਹਾ ਅਤੇ ਲੱਖਾਂ ਨੌਜਵਾਨ ਨਸ਼ੇ ਕਾਰਨ ਮਾਰੇ ਗਏ। ਇਸ ਲਈ ਬਿਕਰਮ ਮਜੀਠੀਆ ਨੂੰ ਜੇਲ ਭੇਜਣ ਨਾਲ ਮਾਮਲਾ ਪੂਰੀ ਤਰਾਂ ਹੱਲ ਨਹੀਂ ਹੋਵੇਗਾ। ਸਗੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਮਾਫੀਆ ਦੇ ਸਿਆਸੀ ਸਰਪ੍ਰਸਤਾਂ ਖਿਲਾਫ਼ ਹੋਰ ਉਚਿਤ ਕਾਨੂੰਨੀ ਕਾਰਵਾਈ ਕਰੇਗੀ ਤਾਂ ਜੋ ਨਸ਼ੇ ਮਾਫੀਆ ਦੀਆਂ ਜੜਾਂ ਵੱਢੀਆਂ ਜਾਣ। ਉਨਾਂ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਨਹੀਂ ਬਖਸ਼ੇਗੀ, ਜਿਹੜਾ ਨਸ਼ੇ ਮਾਮਲੇ ‘ਚ ਸ਼ਾਮਲ ਹੋਇਆ, ਭਾਂਵੇ ਉਹ ਸਿਆਸੀ ਵਿਅਕਤੀ ਆਮ ਆਦਮੀ ਪਾਰਟੀ ਦੇ ਆਗੂ ਜਾਂ ਵਿਧਾਇਕ ਹੀ ਕਿਉਂ ਨਾ ਹੋਵੇ।

Drug Case:
Harpal Cheema welcomes court’s decision to send Akali leader Bikram Majithia to jail

-Hon’ble Court did what Punjab and Central Government should have done years ago: Harpal Singh Cheema

-Majithia’s interrogation should be conducted under the supervision of High Court; Punjab Police is no longer trusted: Harpal Singh Cheema

-AAP government will not spare any politician or official involved in drug mafia: Harpal Singh Cheema

Chandigarh, February 24

Aam Aadmi Party (AAP) Punjab Senior Leader and Leader of Opposition Harpal Singh Cheema while welcoming the decision of Hon’ble court to send Akali Dal Badal leader Bikram Singh Majithia to jail in drug case said, “Court’s decision is very much welcomed. Hon’ble court did what Punjab and Central government should have done years ago.” Cheema said that the Aam Aadmi Party government in Punjab would work to root out drug mafia from Punjab. It may be recalled that a Mohali court remanded Akali leader Bikram Singh Majithia to jail till March 8, who was granted bail by the Supreme Court till February 23 in a drug related case.

Harpal Singh Cheema said that like the previous SAD-BJP government, the present Congress government has been openly protecting the drug lords and their notorious political leaders. He alleged that the Congress’s Channi government and Majithia had been using new tactics to dismiss the drug case with the help of each other. That is why the Congress government did not make public the STF report constituted by the Hon’ble High Court in the drug case and they were protecting drug mafia.

Harpal Singh Cheema said that Capt. Amarinder Singh, Congress government, Bharatiya Janata Party and Akali Dal Badal had been working together to bring down the law. The man (Bikram Majithia) who should have been in jail many years ago in the drug case, had to be thrown in jail by the Hon’ble court due to poor performance of previous governments and Punjab Police. He said that drug case against Majithia had been pending for a long time as Congress and BJP governments had not presented concrete evidence in the court.

AAP leader said that Punjab police had not even sought Majithia’s police remand from the court in the drug case, hence people no longer believed in the police investigation. It is now imperative that Majithia be questioned under the supervision of the Hon’ble High Court.

Cheema said that drug menace had been rampant in the 10 years rule of Badals and then in Congress rule and millions of youth had died due to drugs. Therefore, sending Bikram Majithia to jail will not solve the issue completely. Instead, the Aam Aadmi Party government in Punjab would take appropriate legal action against the political patrons of the drug mafia so that it can be rooted out for good. He said that the AAP government would not spare any politician or official who was involved in the drug mafia, even if he was a leader or MLA of Aam Aadmi Party.

Related Articles

Leave a Reply

Your email address will not be published. Required fields are marked *

Back to top button
error: Sorry Content is protected !!