Punjab
ਮੌੜ ਮੰਡੀ ਬੰਬ ਧਮਾਕਾ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਤਲਬ ਕੀਤੀ ਸਟੇਟਸ ਰਿਪੋਰਟ
ਸਾਲ 2017 ਵਿੱਚ ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਵਿੱਚ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ।
2017 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਮੌੜ ਮੰਡੀ ਵਿੱਚ ਬੰਬ ਧਮਾਕਾ ਹੋਇਆ ਸੀ। ਇਸ ਮਾਮਲੇ ਵਿੱਚ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਅਜੇ ਤੱਕ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਗੁਰਜੀਤ ਸਿੰਘ ਪੱਤਣ ਨੇ ਪਟੀਸ਼ਨ ਦਾਇਰ ਕੀਤੀ ਸੀ ਅਤੇ ਬਾਅਦ ਵਿੱਚ ਪਟੀਸ਼ਨਰ ਨੇ ਕਿਹਾ ਕਿ ਇਹ ਅੰਤਰਰਾਜੀ ਮਾਮਲਾ ਹੈ, ਇਸ ਲਈ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਦੀ ਐਸਆਈਟੀ ਦੀ ਬਜਾਏ ਐਨਆਈਏ ਤੋਂ ਕਰਵਾਈ ਜਾਵੇ। ਪਟੀਸ਼ਨਕਰਤਾ ਨੇ ਇਹ ਵੀ ਦੋਸ਼ ਲਾਇਆ ਸੀ ਕਿ ਇਸ ਮਾਮਲੇ ਵਿੱਚ ਡੇਰੇ ਦਾ ਨਾਂ ਵੀ ਸਾਹਮਣੇ ਆਇਆ ਹੈ ਕਿਉਂਕਿ ਜਿਸ ਕਾਰ ਵਿੱਚ ਬੰਬ ਧਮਾਕਾ ਹੋਇਆ ਸੀ, ਉਹ ਡੇਰੇ ਵਿੱਚ ਹੀ ਅਸੇਬਲ ਹੋਈ ਸੀ।