Punjab
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ ਸੰਭਾਲਿਆ
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ ਸੰਭਾਲਿਆ
*ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾਵਾਂ ਦਾ ਹਰੇਕ ਯੋਗ ਵਿਕਅਤੀ ਨੂੰ
ਮਿਲੇਗਾ ਲਾਭ-ਜਸਪ੍ਰੀਤ ਸਿੰਘ
ਮਾਨਸਾ, 01 ਅਪ੍ਰੈਲ:
ਭਾਰਤੀ ਪ੍ਰਸਾਸਨਿਕ ਸੇਵਾ (ਆਈ.ਏ.ਐੱਸ.) ਦੇ 2014 ਬੈਚ ਦੇ ਅਧਿਕਾਰੀ ਸ਼੍ਰੀ ਜਸਪ੍ਰੀਤ ਸਿੰਘ ਨੇ ਅੱਜ ਮਾਨਸਾ ਵਿਖੇ ਬਤੌਰ ਡਿਪਟੀ ਕਮਿਸਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਜਸਪ੍ਰੀਤ ਸਿੰਘ, ਜੋ ਕਿ ਪਹਿਲਾਂ ਵਧੀਕ ਸਕੱਤਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਜੋ ਜਲੰਧਰ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ।
ਮਾਨਸਾ ਦਫਤਰ ਵਿਖੇ ਅਹੁਦਾ ਸੰਭਾਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਸਰਵਓਚ ਪਹਿਲ ਦਿੱਤੀ ਜਾਵੇਗੀ। ਉਨਾਂ ਦਫ਼ਤਰੀ ਸਟਾਫ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਸੂਬਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਜਮੀਨੀ ਪੱਧਰ ’ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਉਨਾਂ ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਸਮੇਤ ਸਮੂਹ ਐਸ.ਡੀ.ਐਮਜ਼ ਤੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੂੰ ਮਾਨਸਾ ਵਿਖੇ ਪਹੰੁਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਸਮੁੱਚੇ ਡੀ.ਸੀ ਦਫਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਅਤੇ ਜ਼ਿਲਾ ਲੋਕ ਸੰਪਰਕ ਅਫ਼ਸਰ ਰਾਜਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।