7 ਅਪ੍ਰੈਲ ਤੋਂ ਸੇਵਾ ਕੇਂਦਰ ਦੇ ਕੰਮ-ਕਾਜ ਅਤੇ ਸਮੇਂ ਵਿੱਚ ਤਬਦੀਲੀ : ਡਿਪਟੀ ਕਮਿਸ਼ਨਰ
7 ਅਪ੍ਰੈਲ ਤੋਂ ਸੇਵਾ ਕੇਂਦਰ ਦੇ ਕੰਮ-ਕਾਜ ਅਤੇ ਸਮੇਂ ਵਿੱਚ ਤਬਦੀਲੀ : ਡਿਪਟੀ ਕਮਿਸ਼ਨਰ
ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ
ਬਠਿੰਡਾ 5 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸੇਵਾ ਕੇਂਦਰ ਚ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਸੇਵਾ ਕੇਂਦਰਾਂ ਵਿੱਚ ਕੰਮ-ਕਾਜ ਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ। ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਤੇ ਸ਼ਨੀਵਾਰ, ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ ਖੁੱਲ੍ਹੇ ਰਹਿਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ 33 ਸੇਵਾ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਵਿੱਚ ਸ਼ਹਿਰੀ ਸੇਵਾ ਕੇਂਦਰ, ਤਹਿਸੀਲ ਪੱਧਰ ਤੇ 22 ਅਤੇ ਪਿੰਡਾਂ ਵਿੱਚ 11 ਸੇਵਾ ਕੇਂਦਰ ਹਨ। ਸੇਵਾ ਕੇਂਦਰਾਂ ਵਲੋਂ 24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਲੋਕਾਂ ਨੂੰ ਬਿਹਤਰ ਪ੍ਰਸਾਸ਼ਨਿਕ ਸਹੂਲਤਾ ਉਪਲਬਧ ਕਰਵਾਉਣ ਲਈ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮ-ਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮ-ਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਇਸ ਲਈ ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ।
ਇਸ ਮੌਕੇ ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਸ਼੍ਰੀ ਮੁਕੇਸ਼, ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਸ਼੍ਰੀ ਅਮਨਦੀਪ ਸਿੰਘ ਅਤੇ ਸ਼੍ਰੀ ਅਮਨ ਗੋਇਲ ਸਨ।