BREAKING : ਕਿਸਾਨਾਂ ਲਈ ਕੇਂਦਰ ਤੋਂ ਆਏ ਪੈਸੇ ਦਾ ਸਹੀ ਇਸਤੇਮਾਲ ਨਹੀਂ , ਉੱਠੇ ਸਵਾਲ , ਮਾਮਲਾ ਕੇਂਦਰ ਕੋਲ ਪਹੁੰਚਿਆ
ਪੰਜਾਬ ‘ਚ ਪੋਸਟ ਮੈਟ੍ਰਿਕ ਸਕੀਮ ਦੇ ਪੈਸੇ ਦੀ ਦੁਰਵਰਤੋਂ ਦੀ ਤਰ੍ਹਾਂ ਹੁਣ ਪੰਜਾਬ ਖੇਤੀਬਾੜੀ ਵਿਭਾਗ ਵਿੱਚ ਕੇਂਦਰ ਤੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਆਏ ਪੈਸਿਆਂ ਦੀ ਦੁਰਵਰਤੋਂ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਹ ਮਾਮਲਾ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਕੇਂਦਰ ਸਰਕਾਰ ਵਲੋਂ ਸੀ.ਆਰ.ਐਮ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਸੰਦਾਂ ਮੁਹਈਆ ਕਰਵਾਉਣ ਲਈ , ਪੰਜਾਬ ਨੂੰ ਫੰਡ ਭੇਜੇ ਗਏ ਸਨ । ਸੀ ਆਰ ਐਮ ਸਕੀਮ ਦੇ ਤਹਿਤ ਕਿਸਾਨਾਂ ਨੂੰ ਸਬਸਿਡੀ ਤੇ ਸੰਦ ਮੁਹਈਆ ਕਰਵਾਏ ਜਾਂਦੇ ਹਨ ਇਸ ਲਈ ਕੇਂਦਰ ਆਪਣਾ ਹਿੱਸਾ ਦਿੰਦੀ ਹੈ ਜਿਸ ਦਾ ਸਹੀ ਇਸਤੇਮਾਲ ਨਹੀਂ ਕੀਤਾ ਗਿਆ ਹੈ ਕੇਂਦਰ ਵਲੋਂ ਜੋ ਰਾਸ਼ੀ ਜਾਰੀ ਕੀਤੀ ਗਈ ਸੀ ਉਸ ਹਿਸਾਬ ਨਾਲ ਸੰਦ ਖਰੀਦੇ ਨਹੀਂ ਗਏ ਹਨ।
ਚਰਨਜੀਤ ਸਿੰਘ ਚੰਨੀ ਦੀ ਸਰਕਾਰ ‘ਚ ਜਿਵੇਂ ਹੀ ਰਣਦੀਪ ਸਿੰਘ ਨਾਭਾ ਨੂੰ ਖੇਤੀਬਾੜੀ ਮੰਤਰੀ ਬਣਾਇਆ ਗਿਆ ਤਾਂ ਉਨ੍ਹਾਂ ਨੇ ਸਾਹਮਣੇ ਇਹ ਮਾਮਲਾ ਆ ਗਿਆ ਕਿ ਸੀਆਰਐੱਮ ਸਕੀਮ ਤਹਿਤ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 1147 ਕਰੋੜ ਰੁਪਏ ਦਿੱਤੇ ਗਏ ਸਨ | ਉਸ ਅਨੁਸਾਰ ਸੰਦ ਨਹੀਂ ਖਰੀਦੇ ਗਏ, ਇਸ ਮਾਮਲੇ ਵਿਚ ਉਸ ਸਮੇ ਦੇ ਖੇਤੀ ਮੰਤਰੀ ਰਣਦੀਪ ਨਾਭਾ ਨੇ ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਨੂੰ ਇਸ ਮਾਮਲੇ ਵਿੱਚ ਜਾਂਚ ਦੇ ਆਦੇਸ਼ ਦਿੱਤੇ ਸਨ ਜਿਸ ਤੋਂ ਬਾਅਦ ਖੇਤੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਨੇ ਆਪਣੀ ਰਿਪੋਰਟ ਵਿੱਚ ਕੇਂਦਰ ਦੇ ਪੈਸੇ ਨੂੰ ਲੈ ਕੇ ਕੁਝ ਸ਼ੰਕਾਵਾਂ ਖੜੀਆ ਕਰਦੇ ਹੋਏ ਇਸ ਮਾਮਲੇ ਵਿੱਚ ਰੈਗੂਲਰ ਜਾਂਚ ਕਰਵਾਉਣ ਦੀ ਸਿਫਾਰਸ਼ ਕੀਤੀ ਸੀ । ਜਿਸ ਤੋਂ ਬਾਅਦ ਰਣਦੀਪ ਸਿੰਘ ਨਾਭਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰ ਦਿੱਤੀ ਅਤੇ ਦੋਸ਼ ਲਾਇਆ ਕਿ ਇਸ ਸਕੀਮ ਵਿੱਚ ਵੱਡੀ ਹੇਰਾਫੇਰੀ ਹੋਈ ਹੈ, ਕੇਂਦਰ ਸਰਕਾਰ ਨੂੰ ਇਸ ਦੀ ਜਾਂਚ ਆਪਣੇ ਪੱਧਰ ‘ਤੇ ਕਰਵਾਉਣੀ ਚਾਹੀਦੀ ਹੈ।
ਇਸ ਮਾਮਲੇ ਸਬੰਧੀ ਜਦੋਂ ਸਾਬਕਾ ਮੰਤਰੀ ਨਾਭਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੀਆਰਐਮ ਸਕੀਮ ਤਹਿਤ ਕੇਂਦਰ ਤੋਂ 1147 ਕਰੋੜ ਰੁਪਏ ਆਏ ਸਨ ਪਰ ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਕਿਸਾਨਾਂ ਨੂੰ ਜੋ ਸੰਦ ਦਿਤੇ ਗਏ ਸਨ ਉਨ੍ਹਾਂ ਦੀ ਕੀਮਤ 1147 ਕਰੋੜ ਰੁਪਏ ਤੋਂ ਘੱਟ ਬਣਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਫਿਜੀਕਲ ਤੌਰ ‘ਤੇ ਜਾਂਚ ਕਾਰਵਾਈ ਗਈ ਤਾਂ ਸਾਹਮਣੇ ਆਇਆ ਕਿ ਸੰਦਾ ਦੀ ਕੀਮਤ ਕੇਂਦਰ ਵਲੋਂ ਜਾਰੀ ਰਾਸ਼ੀ ਨਾਲ ਮੇਲ ਨਹੀਂ ਖਾ ਰਹੀ ਸੀ , ਇਸ ਲਈ ਉਨ੍ਹਾਂ ਇਹ ਮਾਮਲਾ ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਵੀ ਉਠਾਇਆ ਸੀ ਕਿ ਇਸ ਮਾਮਲੇ ਵਿੱਚ ਕਾਰਵਾਈ ਹੋਣੀ ਚਾਹੀਦੀ ਹੈ । ਨਾਭਾ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਜਵਾਬ ਉਹ ਇੰਤਜ਼ਾਰ ਕਰ ਰਹੇ ਹਨ । ਜਿਸ ਤੋਂ ਬਾਅਦ ਉਹ ਵੱਡਾ ਖੁਲਾਸ਼ਾ ਕਰਨਗੇ ।