CM ਭਗਵੰਤ ਮਾਨ ਤੇ ਬਿਜਲੀ ਮੰਤਰੀ ਦੀ ਗੈਰ ਹਾਜਰੀ ਵਿੱਚ ਕੇਜਰੀਵਾਲ ਵਲੋਂ ਪੰਜਾਬ ਦੇ ਅਧਿਕਾਰੀਆਂ ਨਾਲ ਬੈਠਕ , ਵਿਰੋਧੀ ਧਿਰ ਨੇ ਕੇਜਰੀਵਾਲ ਉਤੇ ਚੁੱਕੇ ਸਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਕਿਨਾਰੇ ਕਰਕੇ ਬਿਜਲੀ ਦੇ ਮੁੱਦੇ ਉਤੇ ਮੁੱਖ ਸਕੱਤਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਦਿੱਲੀ ਵਿੱਚ ਕੀਤੀ ਗਈ ਮੀਟਿੰਗ ਦਾ ਮੁੱਦਾ ਗਰਮਾ ਗਿਆ ਹੈ ਅਤੇ ਵਿਰੋਧੀ ਧਿਰ ਵਲੋਂ ਇਸ ਤੇ ਸਵਾਲ ਕੀਤੀ ਗਏ ਹੈ ਆਪ ਦੇ ਸਾਬਕਾ ਸੰਸਦ ਧਰਮਬੀਰ ਗਾਂਧੀ ਨੇ ਆਪਣੀ ਫੇਸਬੂਕ ਤੇ ਪੋਸਟ ਪਾ ਕੇ ਇਸ ਦਾ ਖੁਲਾਸਾ ਕੀਤਾ ਹੈ ਗਾਂਧੀ ਨੇ ਦੋਸ਼ ਲਾਇਆ ਹੈ ਕਿ ਕੇਜਰੀਵਾਲ ਵਲੋਂ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜਰੀ ਵਿੱਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ ਇਹ ਪੰਜਾਬ ਦੇ ਪ੍ਰਸ਼ਾਸਨ ਵਿੱਚ ਸਿੱਧਾ ਦਿੱਲੀ ਦਾ ਦਾਖ਼ਲ ਹੈ
ਉਧਰ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਇਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਅਸੀਂ ਦਿੱਲੀ ਬਾਰੇ ਬਹੁਤ ਕੁਝ ਸੁਣਿਆ ਹੈ ਕਿਉਂਕਿ ਕੇਂਦਰ ਸਰਕਾਰ ਰਾਜਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦਿੰਦੀ ਹੈ। ਪਰ, ਇਹ ਪਹਿਲੀ ਵਾਰ ਹੈ ਕਿ ਅਸੀਂ ਦਿੱਲੀ ਨੂੰ ਦੇਖ ਰਹੇ ਹਾਂ, ਓਥੇ ਦੀ ਰਾਜ ਸਰਕਾਰ ਵਲੋਂ ਪੰਜਾਬ ਸਰਕਾਰ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕੀਤੀ ਜਾ ਰਾਹੀਂ ਹੈ। ਚੀਮਾ ਨੇ ਕਿਹਾ ਕਿ ਕੀ ਸਾਨੂੰ ਇਸੇ ਬਦਲਾਅ ਦੀ ਉਡੀਕ ਸੀ ? ਓਥੇ ਭਾਜਪਾ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਪੰਜਾਬ ਦਾ ਅਪਮਾਨ ਕੀਤਾ ਹੈ
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਦੱਸੋ ਕਿਸ ਹੈਸੀਅਤ ਨਾਲ ਕੇਜਰੀਵਾਲ ਵਲੋਂ ਮੀਟਿੰਗ ਕੀਤੀ ਗਈ ਹੈ ਓਥੇ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਜਰੀਵਾਲ ਦਾ ਬਚਾਅ ਕਰਦੇ ਹੋਏ ਕਿਹਾ ਹੈ ਕਿ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ 300 ਯੂਨੀਟ ਫ੍ਰੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਤੇ ਮਾਨ ਸਰਕਾਰ ਬਹੁਤ ਜਲਦ ਇਤਿਹਾਸਕ ਫੈਸਲਾ ਲੈਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੇ ਲਈ ਚੰਗਾ ਫੈਸਲਾ ਲੈਣ ਜਾ ਰਹੀ ਹੈ ਤੇ ਇਸਤੇ ਵਿਰੋਧਿਆ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ।