ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਝੋਨੇ ਦੀ ਬਜਾਈ ਅਤੇ ਹੋਰ ਸਮੱਸਿਆਵਾਂ ਬਾਰੇ ਹੋਈ ਮੀਟਿੰਗ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਝੋਨੇ ਦੀ ਬਜਾਈ ਅਤੇ ਹੋਰ ਸਮੱਸਿਆਵਾਂ ਬਾਰੇ ਹੋਈ ਮੀਟਿੰਗ, 23 ਅਪ੍ਰੈਲ ਨੂੰ ਲਖੀਮਪੁਰ ਖੀਰੀ ਕਾਂਡ ਦੇ ਗਵਾਹਾਂ ਉੱਪਰ ਹਮਲੇ ਦੇ ਵਿਰੋਧ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੋਦੀ ਅਤੇ ਯੋਗੀ ਦੇ ਪੁਤਲੇ ਸਾੜੇ ਜਾਣਗੇ
ਚੰਡੀਗੜ੍ਹ 17 ਅਪ੍ਰੈਲ ( ) ਅੱਜ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਮਾਨ ਨਾਲ ਹੋਈ । ਜਿਸ ਵਿੱਚ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ ਦਰਸ਼ਨਪਾਲ ਜਨਰਲ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਸੀਨੀਅਰ ਆਗੂ ਪਰਮਿੰਦਰ ਸਿੰਘ ਪਾਲਮਾਜਰਾ, ਭਾਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜਨਰਲ ਸਕੱਤਰ ਕਾਕਾ ਸਿੰਘ ਕੌਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਰਨਲ ਸਕੱਤਰ ਮੇਜਰ ਸਿੰਘ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸਖਜਿੰਦਰ ਸਿੰਘ ਖੋਸਾ ਗੁਰਿਦਰ ਸਿੰਘ ਭੰਗੂ ਸੂਬਾ ਜਨਰਲ ਸਕੱਤਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਪ੍ਰਧਾਨ ਸੁਖਪਾਲ ਸਿੰਘ ਡੱਫਰ, ਅਜਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਅਮਰਜੀਤ ਸਿੰਘ ਰੜਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਜਨਰਲ ਸਕੱਤਰ ਰਛਪਾਲ ਸਿੰਘ, ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖਸ਼ ਸਿੰਘ ਬਰਨਾਲਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇਚਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ਜਗਤਾਰ ਸਿੰਘ ਜੱਲੇਵਾਲਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜਨ ਸਕੱਤਰ ਜਸਵਿੰਦਰ ਸਿੰਘ ਸਾਈਆਂਵਾਲਾ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸ਼ਲਿਦਰ ਸਿੰਘ, ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਬਾਡਰ ਕਿਸਾਨ ਸੰਘਰਸ਼ ਯੂਨੀਅਨ ਦੇ ਨਸੀਬ ਸਿੰਘ ਪੱਲਾਮੇਘਾ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਕਿਸਾਨ ਮਜਦੂਰ ਯੂਨੀਅਨ ਮਾਝਾ ਦੇ ਜਨਰਲ ਸਕੱਤਰ ਸੁਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ, ਮਾਝਾ ਦੇ ਪ੍ਰਧਾਨ ਬਾਬਾ ਕੰਵਲਜੀਤ ਸਿੰਘ ਆਦਿ ਆਗੂ ਸ਼ਾਮਲ ਹੋਏ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਅਤੇ ਪਾਣੀ ਦੀ ਸਾਂਭ ਸੰਭਾਲ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਪੋਜ਼ਲ ਰੱਖੀ ਗਈ ਅਤੇ ਕਿਸਾਨ ਆਗੂਆਂ ਵੱਲੋਂ ਵੀ ਇਸ ਸਬੰਧੀ ਗੰਭੀਰ ਵਿਚਾਰ ਦਿੱਤੇ ਗਏ । ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਨਾਲ ਸੰਬੰਧਤ ਮੰਗਾਂ, ਕਣਕ ਦਾ ਝਾੜ ਘਟਣ ਕਾਰਨ 500 ਰੂਪੈ ਪ੍ਰਤੀ ਕੁਇੰਟਲ ਮੁਆਵਜ਼ਾ, ਗੜੇਮਾਰੀ ਅਤੇ ਹੋਰ ਕੁਦਰਤੀ ਆਫ਼ਤਾਂ ਨਾਲ ਬਰਬਾਦ ਹੋਏ ਝੋਨੇ ਚ ਨਰਮੇ ਦੀ ਫ਼ਸਲ ਦਾ ਮੁਆਵਜ਼ਾ, ਅੱਗ ਨਾਲ ਕਿਸਾਨਾਂ ਦੀ ਸੜੀ ਹੋਈ ਕਣਕ ਦਾ ਮੁਆਵਜ਼ਾ, ਪੰਜਾਬ ਦੀਆਂ ਸੜਕਾਂ ਨੂੰ ਟੋਲ ਫ੍ਰੀ ਕਰਨ ਦੀ ਮੰਗ, ਅੰਦੋਲਨ ਦੌਰਾਨ ਕਿਸਾਨਾਂ ਉਪਰ ਦਰਜ ਹੋਏ ਕੇਸ ਰੱਦ ਕਰਨ, ਡਗਰੂ ਵਿਖੇ ਅਡਾਨੀ ਦੇ ਸੈਲੋ ਨੂੰ ਮੰਡੀ ਨਿਰਧਾਰਤ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਤੁਰੰਤ ਦੇਣ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਅਤੇ ਸਾਰੀਆਂ ਫ਼ਸਲਾਂ ਦੇ ਅੈਮਅੈਸਪੀ ਗਾਰੰਟੀ ਦੇਣ ਦੀਆਂ ਮੰਗਾਂ ਤੇ ਫੌਰੀ ਕੰਮ ਕਰਨ ਦੀ ਮੰਗ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਮੂੰਗੀ ਅਤੇ ਮੱਕੀ ਦੀ ਫਸਲ ਨੂੰ ਐਮਐਸਪੀ ‘ਤੇ ਖਰੀਦਣ ਦਾ ਵਾਅਦਾ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਬਾਸਮਤੀ ਦੀ ਐੱਮਐੱਸਪੀ ਨਿਰਧਾਰਤ ਕਰਨ ਅਤੇ ਖਰੀਦਣ ਦਾ ਵਾਅਦਾ ਕੀਤਾ ਗਿਆ।
ਇਸ ਤੋਂ ਪਹਿਲਾਂ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਕਾਂਡ ਵਿਚ ਮੁੱਖ ਗਵਾਹਾਂ ਉੱਪਰ ਕੀਤੇ ਜਾ ਰਹੇ ਹਮਲੇ ਅਤੇ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੇ ਰੋਸ ਵਜੋਂ 23 ਅਪ੍ਰੈਲ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਤਹਿਸੀਲ ਦਫਤਰਾਂ ਚ ਰੋਸ ਪ੍ਰਦਰਸ਼ਨ ਕਰਕੇ ਮੋਦੀ ਅਤੇ ਯੋਗੀ ਦੇ ਪੁਤਲੇ ਫੂਕੇ ਜਾਣਗੇ । ਜਿਸ ਸੰਬੰਧੀ ਜ਼ਿਲ੍ਹਿਆਂ ਵਿੱਚ ਜਥੇਬੰਦੀਆਂ ਦੀਆਂ ਸਾਂਝੀਆਂ ਮੀਟਿੰਗਾਂ 21 ਤਰੀਕ ਨੂੰ ਕੀਤੀਆਂ ਜਾਣਗੀਆਂ।