Punjab
ਵਿੱਤ ਮੰਤਰੀ ਵੱਲੋਂ ਏਡਿਡ ਸਕੂਲਾਂ ਦੇ ਰੈਗੂਲਰ ਅਤੇ ਪੈਨਸ਼ਨਰਾਂ ਲਈ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਦਾ ਭਰੋਸਾ,ਵਿੱਤ ਸਕੱਤਰ ਨੂੰ ਹਦਾਇਤਾਂ ਜਾਰੀ
ਪੰਜਾਬ ਦੇ ਸਰਕਾਰੀ ਸਹਾਇਤਾ ਅਤੇ ਮਾਨਤਾ ਪ੍ਰਾਪਤ 476 ਸਕੂਲਾਂ ਦੇ ਰੈਗੂਲਰ ਅਤੇ ਸੇਵਾ ਮੁਕਤ ਕਰਮਚਾਰੀਆਂ ਲਈ ਛੇਵੇਂ ਪੇ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫਰੰਟ ਪੰਜਾਬ ਦਾ ਇੱਕ ਉੱਚ ਪੱਧਰੀ ਵਫਦ ਸੂਬਾ ਪ੍ਰਧਾਨ ਉਪਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਉਨ੍ਹਾਂ ਦੇ ਸੱਦੇ ਤੇ ਚੰਡੀਗੜ੍ਹ ਮੁੱਖ ਸਕੱਤਰੇਤ ਵਿਖੇ ਮਿਲਿਆ ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਫਰੰਟ ਦੇ ਪ੍ਰੈੱਸ ਸਕੱਤਰ ਗੁਰਦੀਸ਼ ਸਿੰਘ ਨੇ ਅੱਗੇ ਦੱਸਿਆ ਕਿ ਵਿੱਤ ਮੰਤਰੀ ਨਾਲ ਏਡਿਡ ਸਕੂਲਾਂ ਦੀਆਂ ਮੁੱਖ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ । ਵਿੱਤ ਮੰਤਰੀ ਨੇ ਵਫਦ ਨੂੰ ਪੂਰਾ ਯਕੀਨ ਦਿਵਾਇਆ ਕਿ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਜਲਦ ਹੀ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਸਾਰੇ ਲਾਭ ਦਿੱਤੇ ਜਾਣਗੇ । ਬਾਕੀ ਅਹਿਮ ਮੰਗਾਂ ਨੂੰ ਵੀ ਜਲਦ ਹੀ ਅਮਲੀ ਰੂਪ ਦਿੱਤਾ ਜਾਵੇਗਾ । ਵਫਦ “ਚ ਪੈਨਸ਼ਨਰ ਸੈੱਲ ਦੇ ਪ੍ਰਧਾਨ ਪ੍ਰਿੰਸੀਪਲ ਕੇ ਕੇ ਸ਼ਰਮਾਂ, ਪ੍ਰਿੰਸੀਪਲ ਧਰਮਿੰਦਰ ਸਿੰਘ , ਮਲਕੀਅਤ ਸਿੰਘ ਗੁਰਾਇਆ ਅਤੇ ਜਸਬੀਰ ਸਿੰਘ ਜੱਸੀ ਵੀ ਸ਼ਾਮਿਲ ਹੋਏ ।