News of second blast outside Mohali intelligence office is fake: Vivek Sheel Soni
*News of second blast outside Mohali intelligence office is fake: Vivek Sheel Soni*
S.A.S. Nagar 10 May :
News of a second blast outside the Mohali intelligence office which is being aired by some national level news channels is baseless and false. Unethical journalism on such sensitive issues creates an atmosphere of turmoil in the society.
While saying this Mr. Vivek Shil Sony SSP S.A.S. Nagar vehemently refuted the news that a second blast took place outside the Mohali intelligence office today. Mr. Soni said that a high-level probe into last night’s blast was being carried out and the culprits would be nabbed soon.
*ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ ਸ਼ੀਲ ਸੋਨੀ*
ਐੱਸ.ਏ.ਐੱਸ. ਨਗਰ 10 ਮਈ:
ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ।
ਇਹ ਗੱਲ ਕਹਿੰਦੇ ਹੋਏ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ.ਐਸ.ਐਸ. ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।