Punjab
*ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਨੇ ਲਾਰੈਂਸ-ਬਿਸ਼ਨੋਈ ਨੂੰ ਰਿਮਾਂਡ ‘ਤੇ ਲਿਆ*
ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ ਵਿਚ ਬੰਦ ਲਾਰੈਂਸ-ਬਿਸ਼ਨੋਈ ਨੂੰ ਰਿਮਾਂਡ ‘ਤੇ ਲਿਆ ਗਿਆ ਹੈ। ਸਪੈਸ਼ਲ ਸੈੱਲ ਵਲੋਂ ਮੂਸੇਵਾਲਾ ਕਤਲ ਕਾਂਡ ‘ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੇ ਜਾਵੇਗੀ। ਇਹ ਗੱਲ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਦੀ ਸਾਜਿਸ ਤਿਹਾੜ ਜੇਲ ਵਿਚ ਰਚੀ ਗਈ ਹੈ ਪੁਲਿਸ ਨੂੰ ਸ਼ੱਕ ਹੈ ਕਿ ਤਿਹਾੜ ਜੇਲ ਤੋਂ ਸਾਜਿਸ ਰਚੀ ਗਈ ਹੈ ਇਸ ਲਈ ਦਿੱਲੀ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸਿੱਧੂ ਦੇ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੇ ਲਈ ਹੈ ।
ਉਧਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਦੀ ਪਟਿਆਲਾ ਕੋਰਟ ਪਟੀਸ਼ਨ ਦਾਖਿਲ ਕੀਤਾ ਹੈ ਕਿ ਉਸਨੂੰ ਪੰਜਾਬ ਪੁਲਿਸ ਦੇ ਹਵਾਲੇ ਨਾ ਕੀਤਾ ਜਾਵੇ ਕਿਉਂਕਿ ਪੰਜਾਬ ਪੁਲਿਸ ਉਸਦਾ ਇਨਕਾਉਂਟਰ ਕਰ ਸਕਦੀ ਹੈ । ਪਟੀਸ਼ਨ ਵਿਚ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਵੀ ਗੱਲ ਕਹੀ ਗਈ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਜੇਲ ਵਿਚ ਵੀ ਖ਼ਤਰਾ ਹੈ ।