Punjab

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀ ਛੁੱਟੀਆਂ ਨੂੰ ਲੈ ਕੇ ਵੱਡਾ ਫੈਸਲਾ

ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਮਨਜੂਰ ਨਹੀਂ ਹੋਣਗੀਆਂ ਮੈਨੁਅਲ ਛੁੱਟੀਆਂ

ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਨੇ ਇਨ੍ਹਾਂ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਦੇ ਅਧੀਨ ਆਉਂਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਲਈ ਜਾਨ  ਮੈਡੀਕਲ ਛੁੱਟੀ ਤੇ ਹੋਰ ਛੋਟੀਆਂ ਨੂੰ ihrms ਦੁਆਰਾ ਅਪਲਾਈ ਕਰਨਾ ਪਏਗਾ। ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਆਈ ਐਚ ਆਰ ਐਮ ਐਸ ਲਾਗੂ ਹੈ ਪਰੰਤੂ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਲਈ ਜਾਣ ਵਾਲੀਆਂ ਛੁੱਟੀਆਂ IHRMS ਤੇ ਅਪਲਾਈ ਨਹੀਂ ਕੀਤੀਆਂ ਜਾਂਦੀਆਂ ਹਨ ਜਿਸਦਾ ਸਰਕਾਰ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ।

ਇਸ ਲਈ ਪੰਜਾਬ ਸਰਕਾਰ ਦੇ ਅਧੀਨ ਆਉਂਦੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਜਾਂਦੀ ਹੈ ਕਿ ਉਨ੍ਹਾਂ ਵੱਲੋਂ ਅਪਲਾਈ ਕੀਤੀ ਜਾਣ ਵਾਲੀ ਹਰ ਪ੍ਰਕਾਰ ਦੀ ਛੁੱਟੀ ਆਨਲਾਈਨ ਅਪਲਾਈ ਕੀਤੀ ਜਾਵੇ ਅਤੇ ਅਧਿਕਾਰੀ ਛੁੱਟੀ IHRMS ਦੁਆਰਾ ਹੀ ਪ੍ਰਵਾਨ ਕੀਤਾ ਜਾਵੇ।

ਜੇਕਰ ਪ੍ਰਵਾਨ ਕਰਤਾ ਅਧਿਕਾਰੀ ਵੱਲੋਂ ਛੁੱਟੀ ਨੂੰ  ਕਿਸੇ ਹੋਰ ਵਿਧੀ ਰਾਹੀਂ  ਪ੍ਰਵਾਨ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਜ਼ਿੰਮੇਵਾਰੀ ਪ੍ਰਵਾਨ ਕਰਤਾ ਅਧਿਕਾਰੀ ਦੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!