ਸੁਖਬੀਰ ਬਾਦਲ ਦੀ ਦੀ ਸੱਜੀ ਲੱਤ ਵਿੱਚ ਹਲਕਾ ਫਰੈਕਚਰ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਇੱਕ ਅਪਡੇਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੰਮ੍ਰਿਤਸਰ ਫੇਰੀ ਦੌਰਾਨ ਉਹਨਾਂ ਦੀ ਸੱਜੀ ਲੱਤ ਦੀ ਇੱਕ ਛੋਟੀ ਹੱਡੀ ਵਿੱਚ ਹਲਕੀ ਵਾਲ ਫਰੈਕਚਰ ਹੋ ਗਿਆ ਹੈ। ਇਹ ਘਟਨਾ ਅੱਜ ਸਵੇਰੇ ਵਾਪਰੀ ਅਤੇ ਸ੍ਰੀ ਬਾਦਲ ਦਾ ਤੁਰੰਤ ਸਥਾਨਕ ਹਸਪਤਾਲ ਵਿੱਚ ਇਲਾਜ ਕਰਵਾਇਆ ਗਿਆ।
ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਅਨੁਸਾਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਭਰੋਸਾ ਦਿਵਾਇਆ, “ਸੁਖਬੀਰ ਬਾਦਲ ਗੁਰੂ ਸਾਹਿਬ ਦੀ ਕਿਰਪਾ ਨਾਲ ਬਿਲਕੁਲ ਠੀਕ ਹਨ,” ਉਨ੍ਹਾਂ ਕਿਹਾ ਕਿ ਉਹ ਇਲਾਜ ਤੋਂ ਤੁਰੰਤ ਬਾਅਦ ਆਪਣੀ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ ਹਨ।
ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਏ ਸਨ ਪੇਸ਼
ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਸਨ । ਇਸ ਦੌਰਾਨ ਸੁਖਬੀਰ ਬਾਦਲ ਨੇ ਜਥੇਦਾਰ ਸ੍ਰੀ ਅਕਾਲ ਸਾਹਿਬ ਰਘਬੀਰ ਸਿੰਘ ਤਨਖਾਹ ਲਗਾਉਣ ਦੀ ਬੇਨਤੀ ਕੀਤੀ ਹੈ । ਸੁਖਬੀਰ ਬਾਦਲ ਨੇ ਕਿਹਾ ਕੇ ਮਾਨਯੋਗ ਸਿੰਘ ਸਹਿਬਾਨ ਵਲੋਂ ਤਨਖ਼ਾਹੀਆ ਕਰਾਰ ਦਿੱਤੇ ਹੋਏ ਢਾਈ ਮਹੀਨੇ ਦਾ ਸਮਾਂ ਬੀਤ ਚੁਕਿਆ ਹੈ । ਇਕ ਨਿਮਾਣੇ ਸਿੱਖ ਸੇਵਕ ਵਜੋਂ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਮੱਦੇਨਜਰ ਰੱਖਦੇ ਹੋਏ ਮੈ ਆਪਣੇ ਆਪ ਨੂੰ ਪੰਥਕ , ਰਾਜਨੀਤਕ ਅਤੇ ਸਮਾਜਿਕ ਰੁਝੇਵੀਆਂ ਤੋਂ ਦੂਰ ਰੱਖਿਆ ਹੈ ਪਰ ਅੱਜ ਸਿੱਖ ਪੰਥ ਅਤੇ ਪੰਜਾਬ ਸਾਹਮਣੇ ਬਹੁਤ ਵੱਡੀਆਂ ਚਣੋਤੀਆਂ ਦਰਪੇਸ਼ ਹਨ । ਪਰ ਦਾਸ ਇਸ ਸਮੇ ਚੁਹਦੇ ਹੋਏ ਵੀ ਇਹਨਾਂ ਗੰਭੀਰ ਹਾਲਾਤਾਂ ਵਿਚ ਕਿਸੇ ਦੀ ਮੱਦਦ ਕਰਨ ਚ ਅਸਮਰੱਥ ਹੈ । ਪੰਜਾਬ ਅਤੇ ਪੰਥ ਦੀ ਨੁਮਾਇਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਤੇ ਇਸ ਦਾ ਅਸਰ ਪਿਆ ਹੈ । ਇਸ ਲਈ ਦਾਸ ਅੱਜ ਫਿਰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਦੁਬਾਰਾ ਜੋਦੜੀ ਕਰਦਾ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਗੁਰੂ ਮਰਿਯਾਦਾ ਅਨੁਸਾਰ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਾਇਆ ਜਾਣਾ ਹੈ । ਉਹ ਲਗਾਉਣ ਦੀ ਕ੍ਰਿਪਾਲਤਾ ਕੀਤੀ ਜਾਵੇ।