
ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ
ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ
ਚੰਡੀਗੜ੍ਹ, 19 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।
ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ:
1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ
2. ਸ. ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ
3. ਸ. ਮਨਜੀਤ ਸਿੰਘ ਬਿਲਾਸਪੁਰ ਅਨੁਮਾਨ ਕਮੇਟੀ
4. ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ
5. ਸ. ਜੈ ਕ੍ਰਿਸ਼ਨ ਸਿੰਘ, ਹਾਊਸ ਕਮੇਟੀ
ਮਾ. ਡਿਪਟੀ ਸਪੀਕਰ
(ਅਹੁਦੇ ਦੇ ਆਧਾਰ ‘ਤੇ)
6. ਸ. ਕੁਲਵੰਤ ਸਿੰਘ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ
7. ਸ੍ਰੀ ਬੁੱਧ ਰਾਮ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ
8. ਸ. ਗੁਰਪ੍ਰੀਤ ਸਿੰਘ ਬਨਾਂਵਾਲੀ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ
9. ਸ. ਸਰਵਣ ਸਿੰਘ ਧੁੰਨ ਸਹਿਕਾਰਤਾ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ
10. ਸ. ਕੁਲਵੰਤ ਸਿੰਘ ਪੰਡੋਰੀ ਵਿਸ਼ੇਸ਼ ਅਧਿਕਾਰ ਕਮੇਟੀ
11. ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਸਰਕਾਰੀ ਆਸ਼ਵਾਸਨਾਂ ਕਮੇਟੀ
12. ਸ. ਕੁਲਵੰਤ ਸਿੰਘ ਸਿੱਧੂ ਅਧੀਨ ਵਿਧਾਨ ਕਮੇਟੀ
13. ਸ੍ਰੀ ਬ੍ਰਹਮ ਸ਼ੰਕਰ ਜਿੰਪਾ ਪਟੀਸ਼ਨ ਕਮੇਟੀ
14. ਡਾ. ਮੁਹੰਮਦ ਜਮੀਲ ਉਰ ਰਹਿਮਾਨ ਮੇਜ਼ ‘ਤੇ ਰੱਖੇ ਗਏ, ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ
15. ਸ੍ਰੀਮਤੀ ਇੰਦਰਜੀਤ ਕੌਰ ਮਾਨ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ