
Chief Minister Mann, while speaking about the Free medical camps, said – “The whole of Punjab is my family, and I am always committed to the well-being of my family
ਅੰਮ੍ਰਿਤਸਰ, 8 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ।
ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਪੈਸੇ ਨੂੰ ਹੜੱਪ ਲਿਆ ਸੀ, ਉਹ ਹੁਣ ਕਈ ਸਿਹਤ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੁੱਟ ਦਾ ਪੈਸਾ ਹੁਣ ਹਸਪਤਾਲਾਂ ਵਿੱਚ ਉਨ੍ਹਾਂ ਦੇ ਇਲਾਜ ‘ਤੇ ਖਰਚ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਪਰਮਾਤਮਾ ਦੇ ਰੋਹ ਦਾ ਸਾਹਮਣਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਹ ਹਾਕਮ ਆਮ ਆਦਮੀ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੋਟ ਬੈਂਕ ਵਾਲਾ ਵਿਵਹਾਰ ਕੀਤਾ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਵੱਡੇ-ਵੱਡੇ ਮਹਿਲ ਬਣਾਏ ਸਨ। ਉਨ੍ਹਾਂ ਕਿਹਾ ਕਿ ਇਸ ਮਹਿਲ ਦੀਆਂ ਕੰਧਾਂ ਉੱਚੀਆਂ ਸਨ ਅਤੇ ਆਮ ਲੋਕਾਂ ਲਈ ਦਰਵਾਜ਼ੇ ਅਕਸਰ ਬੰਦ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹੇ, ਜਿਸ ਕਾਰਨ ਲੋਕਾਂ ਨੇ ਵੀ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਾਕਾਰ ਦਿੱਤਾ ਜੋ ਹਰ ਪੰਜ ਸਾਲਾਂ ਬਾਅਦ ਉਨ੍ਹਾਂ ਨੂੰ ਲੁੱਟਣ ਲਈ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਆਪਸ ਵਿੱਚ ਮਿਲੀਭੁਗਤ ਕਰਕੇ ਸੱਤਾ ਹਥਿਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਉਨ੍ਹਾਂ ਦੇ ਕੂੜ ਪ੍ਰਚਾਰ ਵਿੱਚ ਨਹੀਂ ਆਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਹਲਕੇ ਵਿੱਚ ਲਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਅੰਤ ਵਿੱਚ ਬਾਹਰ ਦਾ ਰਸਤਾ ਦਿਖਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਦੇ ਆਪਣੇ ਬੱਚੇ ਪਹਾੜਾਂ ਦੇ ਵੱਡੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਸਨ ਜਦੋਂ ਕਿ ਸਰਕਾਰੀ ਸਕੂਲਾਂ ਵਿੱਚ ਸਿਰਫ਼ ਸਧਾਰਨ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਦਲਿਆ ਜਾ ਸਕੇ।