
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸੇਵਾ, ਰਾਹਗੀਰਾਂ ਨੂੰ ਵੰਡਿਆ ਪ੍ਰਸ਼ਾਦ ਅਤੇ ਮਿੱਠਾ ਦੁੱਧ
ਚੰਡੀਗੜ੍ਹ, 17 ਜੂਨ: ਧਰਮ ਨਿਰਪੱਖਤਾ ਅਤੇ ਮਾਨਵਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਯਾਦ ਵਿੱਚ, ਪੰਜਾਬ ਰਾਜ ਭਵਨ ਦੇ ਸਟਾਫ ਨੇ ਅੱਜ ਰਾਜ ਭਵਨ ਕੰਪਲੈਕਸ ਦੇ ਬਾਹਰ ਛਬੀਲ ਲਗਾਈ। ਇਸ ਦੌਰਾਨ ਸੰਗਤਾਂ ਨੂੰ ਮਿੱਠਾ ਦੁੱਧ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ ਗਿਆ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸੇਵਾ, ਰਾਹਗੀਰਾਂ ਨੂੰ ਵੰਡਿਆ ਪ੍ਰਸ਼ਾਦ ਅਤੇ ਮਿੱਠਾ ਦੁੱਧ
ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਆਪਸੀ ਸਤਿਕਾਰ ਅਤੇ ਭਾਈਚਾਰਕ ਕਦਰਾਂ-ਕੀਮਤਾਂ ਪ੍ਰਤੀ ਆਪਣੀ ਅਟੁੱਟ ਸ਼ਰਧਾ ਪੇਸ਼ ਕਰਦਿਆਂ, ਰਾਜਪਾਲ ਨੇ ਨਿੱਜੀ ਤੌਰ ’ਤੇ ਰਾਹਗੀਰਾਂ ਨੂੰ ਮਿੱਠਾ ਦੁੱਧ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ।
ਇਸ ਦੌਰਾਨ ਰਾਜ ਭਵਨ ਦੇ ਅਧਿਕਾਰੀਆਂ ਅਤੇ ਸਟਾਫ਼ ਨੇ ਪੂਰੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਸੇਵਾ ਕੀਤੀ। ਗੁਰੂ ਸਾਹਿਬ ਦੇ ਸਮਰਪਿਤ ਅਤੇ ਮਿਸਾਲੀ ਯਤਨਾਂ ਸਦਕਾ ਆਪਸੀ ਭਾਈਚਾਰੇ ਅਤੇ ਨਿਰਸਵਾਰਥ ਸੇਵਾ ਅੱਜ ਵੀ ਸਾਡੇ ਦਿਲਾਂ ਵਿੱਚ ਧੜਕਦੀ ਹੈ ਜੋ ਰਾਜ ਭਵਨ ਦੇ ਸਟਾਫ ਵਿੱਚ ਵੀ ਦੇਖਣ ਨੂੰ ਮਿਲੀ।
ਲੂਸਦੀ ਗਰਮੀ ਦੌਰਾਨ ਛਬੀਲ ਦਾ ਆਯੋਜਨ ਡੂੰਘਾ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਰੱਖਦਾ ਹੈ। ਇਹ ਦਇਆ, ਮਨੁੱਖਤਾ ਦੀ ਸੇਵਾ ਅਤੇ ਸਮਾਨਤਾ ਦੇ ਸਿਧਾਂਤ ਦਾ ਪ੍ਰਤੀਕ ਹੈ – ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਮਾਨਵਵਾਦੀ ਸਿਧਾਂਤਾਂ ਨੂੰ ਦਰਸਾਉਂਦਾ ਹੈ ।