
ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁਲਦੀਪ ਧਾਲੀਵਾਲ ਕੋਲ ਐਨ ਆਰ ਆਈ ਮਹਿਕਮਾ ਸੀ, ਉਹ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਧਾਲੀਵਾਲ ਕੋਲ ਇੱਕ ਹੀ ਮਹਿਕਮਾ ਸੀ।