ਹਰਿਆਣਾ ਦੇ ਮੁਖ ਮੰਤਰੀ ਦੀ ਸੁਰੱਖਿਆ ਵਿਚ ਸੇਧ ਲਗਾਉਣ ਦੇ ਮਾਮਲੇ ਵਿਚ ਮਜੀਠੀਆ ਸਮੇਤ 9 ਵਿਧਾਇਕਾਂ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਸੁਰੱਖਿਆ ਵਿਚ ਸੇਧ ਲਗਾਉਣ ਦੇ ਮਾਮਲੇ ਵਿਚ ਚੰਡੀਗ੍ਹੜ ਪੁਲਿਸ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਸਮੇਤ 9 ਵਿਧਾਇਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਵਿਧਾਇਕਾਂ ਖਿਲਾਫ ਧਾਰਾ 186 , 323 , 341 ,511 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਸੀ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਸੇਧ ਲਗਾ ਕਿ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ । ਹਰਿਆਣਾ ਵਿਧਾਨ ਸਭਾ ਨੇ ਇਸ ਮਾਮਲੇ ਵਿਚ ਗੰਭੀਰ ਨੋਟਿਸ ਲੈਂਦੇ ਹੋਏ ਚੰਡੀਗ੍ਹੜ ਪੁਲਿਸ ਨੂੰ ਅਕਾਲੀ ਵਿਧਾਇਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਲਿਖਿਆ ਸੀ । ਜਿਸ ਦੇ ਅਧਾਰ ਤੇ ਚੰਡੀਗੜ੍ਹ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ । ਅਕਾਲੀ ਦਲ ਨੇ 10 ਮਾਰਚ ਨੂੰ ਹਰਿਆਣਾ ਦੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਸੀ । ਐਫ ਆਈ ਆਰ ਵਿਚ ਸ਼ਰਨਜੀਤ ਸਿੰਘ ਢਿਲੋਂ , ਬਲਦੇਵ ਸਿੰਘ ਖਹਿਰਾ , ਸੁਖਵਿੰਦਰ ਕੁਮਾਰ , ਹਰਿੰਦਰ ਪਾਲ ਸਿੰਘ ਚੰਦੂਮਾਜਰਾ , ਕੰਵਰਜੀਤ ਸਿੰਘ , ਮਨਪ੍ਰੀਤ ਸਿੰਘ ਅਯਾਲੀ, ਗੁਰਪ੍ਰਤਾਪ ਸਿੰਘ ਬਡਾਲਾ, ਅਤੇ ਨਰਿੰਦਰ ਕੁਮਾਰ ਸ਼ਰਮਾ ਦਾ ਨਾਮ ਸ਼ਾਮਿਲ ਹੈ ।