
ਪਿਛਲੇ ਕਈ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਗੇ ਵੀ ਕੁੱਝ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ।ਸਾਰੇ ਪ੍ਰਾਇਮਰੀ, ਸੈਕੰਡਰੀ ਤੇ ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਅਤੇ ਬਿਨਾਂ ਲੋੜ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।