
PM announces comprehensive support under the PM CARES for Children scheme to children orphaned due to recent floods and landslides
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਆਈ ਹੜ੍ਹ ਸਥਿਤੀ ਕਾਰਨ ਗੰਭੀਰ ਤੌਰ ’ਤੇ ਚਿੰਤਤ ਹਨ ਅਤੇ ਉਹ ਲਗਾਤਾਰ ਹਾਲਾਤਾਂ ’ਤੇ ਨਜ਼ਰ ਰੱਖੇ ਹੋਏ ਹਨ। ਜਾਖੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ 9 ਸਤੰਬਰ ਨੂੰ ਖ਼ੁਦ ਪੰਜਾਬ ਆ ਰਹੇ ਹਨ ਤਾਂ ਜੋ ਜਮੀਨੀ ਹਾਲਾਤਾਂ ਦਾ ਜਾਇਜ਼ਾ ਲੈ ਸਕਣ ਅਤੇ ਰਾਹਤ ਕਾਰਜਾਂ ਲਈ ਵੱਧ ਤੋਂ ਵੱਧ ਮਦਦ ਸੁਨਿਸ਼ਚਿਤ ਕੀਤੀ ਜਾ ਸਕੇ।
ਉਨ੍ਹਾਂ ਯਾਦ ਕਰਵਾਇਆ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਭੇਜਿਆ ਗਿਆ ਸੀ, ਜਿਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮਿਲਾਪ ਕੀਤਾ ਸੀ।
ਸੁਨੀਲ ਜਾਖੜ ਨੇ ਹੋਰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭੇਜੀਆਂ ਗਈਆਂ ਦੋ ਟੀਮਾਂ ਪਹਿਲਾਂ ਹੀ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈ ਚੁੱਕੀਆਂ ਹਨ। ਇਹ ਟੀਮਾਂ ਜਲਦੀ ਹੀ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪਣ ਵਾਲੀਆਂ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਪੰਜਾਬ ਦੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਜਾਰੀ ਰਹੇਗੀ।