
ਕੇਂਦਰੀ ਰਾਜ ਮੰਤਰੀ ਰਵਣੀਤ ਸਿੰਘ ਬਿੱਟੂ ਕਿਹਾ ਹੈ ਕਿ ਪੰਜਾਬ ਦੇ ਲੋਕ ਰਾਜ ਨੂੰ ਦਿੱਤੇ ਗਏ ₹1600 ਕਰੋੜ ਦੇ ਫੋਰੀ ਰਾਹਤ ਪੈਕੇਜ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਹ ਸਮੇਂ ਸਿਰ ਸਹਾਇਤਾ ਪ੍ਰਧਾਨ ਮੰਤਰੀ ਦੀ ਪੰਜਾਬ ਅਤੇ ਇਸਦੇ ਲੋਕਾਂ ਪ੍ਰਤੀ ਡੂੰਘੀ ਚਿੰਤਾ ਅਤੇ ਹਮਦਰਦੀ ਨੂੰ ਦਰਸਾਉਂਦੀ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਇਹ ਇੱਕ ਸ਼ੁਰੂਆਤੀ ਰਾਹਤ ਹੈ, ਇਸ ਤੋਂ ਬਾਅਦ ਕੇਂਦਰੀ ਮੁਲਾਂਕਣ ਟੀਮਾਂ ਦੁਆਰਾ ਆਪਣੀਆਂ ਰਿਪੋਰਟਾਂ ਜਮ੍ਹਾਂ ਕਰਵਾਉਣ ਤੋਂ ਬਾਅਦ ਹੋਰ ਸਹਾਇਤਾ ਦਿੱਤੀ ਜਾਵੇਗੀ। ਕਿਸਾਨਾਂ ਅਤੇ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਪ੍ਰਧਾਨ ਮੰਤਰੀ ਦੀ ਇੱਛਾ ਪੰਜਾਬ ਦੇ ਹਰੇਕ ਨਾਗਰਿਕ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਮਹਾਨਤਾ ਅਤੇ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ