Punjab
ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪਰਚੇ ਦਰਜ : ਆਸ਼ੂ
ਬੋਗਸ ਬਿਲਿੰਗ ਵਿਰੁੱਧ ਪੰਜਾਬ ਸਰਕਾਰ ਨੇ ਜ਼ੀਰੋ ਟੋਲਰੈਂਸ ਨੀਤੀ ਅਪਣਾਈ : ਆਸ਼ੂ
ਚੰਡੀਗੜ੍ਹ,09ਅਪ੍ਰੈਲ :
ਦੂਜੇ ਰਾਜਾਂ ਤੋਂ ਕਣਕ ਲਿਆ ਕੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਹਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਬਠਿੰਡਾ ਦੀ ਦਾਣਾ ਮੰਡੀ ਵਿੱਚ ਸਥਿਤ ਮੈਸ:ਬਾਬੂ ਰਾਮ ਅਸ਼ੋਕ ਕੁਮਾਰ ਅਤੇ ਲਕਸ਼ਮੀ ਆਇਲ ਮਿਲ ਦੀ ਫੜ ‘ਤੇ 8000 ਦੇ ਕਰੀਬ ਗੱਟੇ ਕਣਕ ਪੲੇ ਹੋਏ ਸਨ ਜਿਸ ਤੇ ੳੁਥੇ ਮੋਜੂਦ ਲੇਬਰ ਤੋਂ ਪੁਛਗਿੱਛ ਕੀਤੀ ਗੲੀ ਤਾਂ ਇਹ ਪਤਾ ਲੱਗਿਆ ਕਿ ਇਹ ਕਣਕ ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਗਈ ਹੈ ਅਤੇ ਇਥੇ ਐਮ.ਐਸ. ਪੀ. ਤੇ ਵੇਚੀ ਜਾਣੀ ਹੈ।ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫਰਮਾਂ ਦੇ ਗੁਦਾਮਾਂ ਤੋਂ 17000 ਗੱਟੇ ਕਣਕ ਬਰਾਮਦ ਕੀਤੇ ਗਏ।
ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜ਼ਪੁਰ ਜ਼ਿਲ੍ਹੇ ਦੀ ਬੁਗਾ ਮੰਡੀ ਵਿਚ ਸਥਿਤ ਕਿਸ਼ਨ ਟ੍ਰੇਨਿੰਗ ਕੰਪਨੀ ਦੇ ਫੜ ਤੋਂ ਵੀ 8000-9000 ਗੱਟੇ ਬਰਾਮਦ ਹੋਏ ਹਨ ।
ਉਨ੍ਹਾਂ ਕਿਹਾ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਫਰਮਾਂ ਵਿਰੁੱਧ ਪਰਚੇ ਦਰਜ ਕਰਵਾ ਦਿੱਤੇ ਗਏ ਹਨ।
ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਪਾਰੀ ਅਤੇ ਮੁਲਾਜ਼ਮ ਵਲੋਂ ਕਣਕ ਦੀ ਖਰੀਦ ਵਿਚ ਕੀਤੀ ਗਈ ਹੇਰਾਫੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਦੇ ਮਾਮਲਿਆ ਨੂੰ ਸਖ਼ਤੀ ਨਾਲ ਨਜਿੱਠਣ ਲਈ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ।
ਉਹਨਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਦੂਸਰੇ ਰਾਜਾਂ ਤੋਂ ਘਟ ਭਾਅ ਤੇ ਖਰੀਦ ਕੇ ਸੂਬੇ ਵਿਚ ਐਮ ਐਸ ਪੀ/ ਵੱਧ ਭਾਅ ਤੇ ਵੇਚਣ ਲਈ ਲਿਆਉਂਦੇ ਜਾ ਰਹੇ ਟਰੱਕ ਤੇ ਕੜੀ ਨਜ਼ਰ ਰੱਖੀ ਜਾਵੇ ਅਤੇ ਤੁਰੰਤ ਕਾਰਵਾਹੀ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਇਸ ਮੰਤਵ ਲਈ ਵਿਸ਼ੇਸ਼ teams ਦਾ ਗਠਨ ਕੀਤਾ ਗਿਆ ਹੈ ਜੋ ਅਚਨਚੇਤ ਚੈਕਿੰਗ ਕਰਨ ਗੀਆ ਅਤੇ ਜੇਕਰ ਕੋਈ ਵਿਅਕਤੀ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਕਣਕ ਨੂੰ ਸੂਬੇ ਵਿਚ ਲੲੀ ਲਿਆਉਂਦਾ ਹੈ ਤਾਂ ਉਸ ਨੂੰ ਉਤਰਨ ਨਾ ਦਿੱਤਾ ਜਾਵੇ ਅਤੇ ਦੂਸਰੇ ਰਾਜਾਂ ਤੋਂ ਆਉਣ ਵਾਲੀਆਂ ਸੜਕਾਂ ਤੇ ਪੁਲਿਸ ਦੇ ਵਿਸ਼ੇਸ਼ ਨਾਕੇ ਸਥਾਪਤ ਕੀਤੇ ਜਾਣਗੇ ਤਾਂ ਜ਼ੋ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਕਣਕ ਖਰੀਦ ਕੇ ਲਿਆੳੁਣ ਵਾਲੇ ਟਰੱਕਾਂ ਨੂੰ ਰੋਕਿਆ ਜਾ ਸਕੇ।