
CM ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪਾਣੀ ਦੇ ਅਹਿਮ ਮੁੱਦੇ ‘ਤੇ ਆਲ-ਪਾਰਟੀ ਮੀਟਿੰਗ ਹੋਈ। ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਨੇ ਮੀਟਿੰਗ ‘ਚ ਹਿੱਸਾ ਲਿਆ, ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੇ ਪਾਣੀ ਦੇ ਮਸਲੇ ‘ਤੇ CM ਮਾਨ ਦੇ ਸਟੈਂਡ ਦੀ ਸ਼ਲਾਘਾ ਕਰਦਿਆਂ ਅੱਗੇ ਵੀ ਪੰਜਾਬ, ਪੰਜਾਬੀਆਂ ਤੇ ਪੰਜਾਬ ਸਰਕਾਰ ਦੇ ਹੱਕ ‘ਚ ਖੜ੍ਹਨ ਦਾ ਫ਼ੈਸਲਾ ਲਿਆ। ਹਰਿਆਣੇ ਨੂੰ ਫਾਲਤੂ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਦੇ ਪਾਣੀ ‘ਚੋਂ ਨਹੀਂ ਦਿੱਤੀ ਜਾਵੇਗੀ।