
ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ
ਪ੍ਰੈੱਸ ਗੈਲਰੀ ਕਮੇਟੀ ; ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ
ਚੰਡੀਗੜ੍ਹ, 10 ਜਨਵਰੀ ; ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ ਦੌਰਾਨ ਸਮੂਹ ਪੱਤਰਕਾਰ ਮੈਂਬਰਾਂ ਨੇ ਸ਼੍ਰੀ ਅਸ਼ਵਨੀ ਚਾਵਲਾ (ਸੱਚ ਕਹੂੰ) ਦੇ ਨਾਂ ‘ਤੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਚੁਣਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਸ਼੍ਰੀ ਅਸ਼ਵਨੀ ਚਾਵਲਾ ਨੂੰ ਸਰਬਸੰਮਤੀ ਨਾਲ ਪ੍ਰੈਸ ਗੈਲਰੀ ਕਮੇਟੀ 2025 ਦਾ ਪ੍ਰਧਾਨ ਐਲਾਨਿਆ ਗਿਆ।