ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਵਲੰਟੀਅਰਾਂ ਨਾਲ ਕੀਤੀ ਚਰਚਾ...
Punjab
Chandigarh: A one-day training program took place on Saturday. It was organized in Chandigarh for hundreds of...
ਦਿੱਲੀ, 19 ਅਪ੍ਰੈਲ 2025 – ਦਿੱਲੀ ਯੂਨੀਵਰਸਿਟੀ ‘ਚ ਡੀ ਯੂ ਐਸ ਯੂ ਵੱਲੋਂ ਆਯੋਜਿਤ “ਗਤੀਸ਼ੀਲ ਯੂਥ ਲੀਡਰਾਂ...
ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ...
Chandigarh/Dhuri/ Sangrur, April 19: After the directions of Punjab Chief Minister Bhagwant Singh Mann, Punjab Mandi Board...
Commissionerate Police teiterates commitment to eradicating drugs from the city Information related to drugs can...
ARRESTED ACCUSED DEMANDED 1 CR EXTORTION MONEY CHANDIGARH, April 19: In a major...
PUNJAB GOVT AIMS TO INCREASE COTTON FARMING AREA BY 1.25 LAKH HECTARE Chandigarh, April 19: In a...
REVENUE GROWTH SHOWS AAP GOVT’S COMMITMENT TOWARDS CORRUPTION FREE GOVERNANCE : HARBHAJAN SINGH ETO Chandigarh, April 19:...
*ਸਰਕਾਰੀ ਜਮੀਨ ਉਪਰ ਕਬਜਾ ਕਰਕੇ ਘਰ ਬਣਾ ਕੇ ਕਰ ਰਿਹਾ ਸੀ ਨਸ਼ਿਆਂ ਦਾ ਕਾਰੋਬਾਰ *ਪੁਲਿਸ ਅਤੇ ਨਗਰ ਕੌਂਸਲ ਵੱਲੋਂ ਕੀਤੀ ਗਈ ਸੰਯੁਕਤ ਕਾਰਵਾਈ *ਫੜੇ ਗਏ ਐਮ ਸੀ ਤੇ ਪਹਿਲਾਂ ਵੀ ਸਨ ਐਨ ਡੀ ਪੀ ਐਸ ਤਹਿਤ 16 ਐਫ.ਆਈ.ਆਰ. ਦਰਜ ਮਾਨਸਾ, 19 ਅਪ੍ਰੈਲ : ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ। ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।