Punjab

ਬਾਦਲਾਂ ਵਲੋਂ ਦਸਤਖ਼ਤ ਕੀਤੇ ਬਿਜਲੀ ਦੇ ਸਮਝੌਤਾ ਰੱਦ ਕੀਤੀ ਜਾਣ,3 ਤੋਂ 5 ਰੁਪਏ ਪ੍ਰਤੀ ਯੂਨਿਟ ਨਾਲ 300 ਯੂਨਿਟ ਮੁਫ਼ਤ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਜਲੀ ਦਿੱਤੀ ਜਾਵੇ : ਨਵਜੋਤ ਸਿੱਧੂ

 

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕੇ ਕਿ ਕਾਂਗਰਸ ਹਾਈ ਕਮਾਨ ਵੱਲੋ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵਲੋਂ ਸੈਸ਼ਨ ਬੁਲਾ ਕੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਧੀ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।

ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਸਬਸਿਡੀ ਦੇ ਰਿਹਾ ਹੈ ਪਰ ਸਾਨੂੰ ਇਸ ਤੋਂ ਅੱਗੇ ਵਧ ਕੇ ਅਧਿਭਾਰ (surcharge) ਕਾਰਨ ਵਧੀ ਬਿਜਲੀ ਕੀਮਤ 10-12 ਰੁਪਏ ਪ੍ਰਤੀ ਯਨਿਟ ਦੀ ਬਜਾਇ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ-ਨਾਲ 300 ਯੂਨਿਟ ਮੁਫ਼ਤ ਅਤੇ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ…ਇਹ ਹੋਣਾ ਹੀ ਚਾਹੀਦਾ ਹੈ ਅਤੇ ਇਹ ਲਾਗੂ ਕਰਨਾ ਸੰਭਵ ਵੀ ਹੈ !

ਸੁਖਬੀਰ ਬਾਦਲ ਅਤੇ ਅਕਾਲੀਆਂ ਦੇ ਏਜੰਡੇ ਤੇ ਮਾਈਨਿੰਗ ਕਿਉਂ ? ਪੈਟਰੋਲ , ਡੀਜ਼ਲ ਤੇ ਮਹਿੰਗਾਈ ਮੁੱਦਿਆਂ ਤੋਂ ਬੇਰੁਖੀ ਕਿਉਂ ?

ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!