Punjab

ਨਵਜੋਤ ਸਿੱਧੂ ਵਲੋਂ ਕਾਂਗਰਸ ਨੂੰ ਜ਼ਮੀਨੀ ਪੱਧਰ ਤੇ ਮਜਬੂਤ ਕਰਨ ਕਾਰਜ਼ਕਾਰੀ ਪ੍ਰਧਾਨਾਂ ਨਾਲ ਬੈਠਕ

ਚੰਡੀਗੜ੍ਹ

26 ਜੁਲਾਈ, 2021

 

ਸੰਗਠਨ ਦੀ ਮੁੜ ਉਸਾਰੀ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ਉੱਪਰ ਹੋਰ ਮਜ਼ਬੂਤ ਕਰਨ ਲਈ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੇ ਚਾਰ ਕਾਰਜਕਾਰੀ ਪ੍ਰਧਾਨਾਂ ਨਾਲ ਪੰਜਾਬ ਕਾਂਗਰਸ ਭਵਨ ਵਿਖੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ।

 

ਸ. ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਮੋਹਰੀ ਸੰਗਠਨਾਂ ਦੇ ਪ੍ਰਧਾਨਾਂ ਨੂੰ ਵੀ ਮਿਲੇ ਅਤੇ ਸ. ਸਿੱਧੂ ਨੇ ਉਨ੍ਹਾਂ ਤੋਂ ਉਹਨਾਂ ਦੇ ਕੰਮਕਾਜ ਅਤੇ ਉਹ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਿਸ ਤਰ੍ਹਾਂ ਅਹਿਮ ਭੂਮਿਕਾ ਨਿਭਾਅ ਸਕਦੇ ਹਨ, ਬਾਰੇ ਵਿਸਥਾਰ ਵਿਚ ਜਾਣਕਾਰੀ ਲਈ।

 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ 35 ਵਿਭਾਗਾਂ ਅਤੇ ਸੈੱਲਾਂ ਦੇ ਪ੍ਰਧਾਨਾਂ ਤੋਂ ਉਨ੍ਹਾਂ ਦੀ ਵਰਤਮਾਨ ਸਥਿਤੀ, ਕੰਮਕਾਜ ਅਤੇ ਬੰਦ ਪਏ ਵਿਭਾਗਾਂ ਤੇ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

 

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪੰਜਾਬ ਕਾਂਗਰਸ ਭਵਨ (ਚੰਡੀਗੜ੍ਹ) ਦੇ ਸਮੂਹ ਸਟਾਫ਼ ਨੂੰ ਵੀ ਮਿਲੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!