
ਮੁੱਖ ਮੰਤਰੀ ਵਲੋਂ ਆਪ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਦੀ ਦੁਖ ਪ੍ਰਗਟ
ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੁਨਿਆ ਨੂੰ ਅਲਵਿਦਾ ਕਹਿ ਗਏ ਹਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।