Russia Ukraine War : ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਦੇ ਬਿਲਕੁਲ ਨੇੜੇ ਪਹੁੰਚੀ
France ਦੇ ਰਾਸ਼ਟਰਪਤੀ Emmanuel Macron ਦੀ ਜੰਗ ਰੋਕਣ ਨੂੰ ਲੈ ਕੇ ਚਿਤਾਵਨੀ
Russia Ukraine War: ਰੂਸ ਅਤੇ ਯੂਕਰੇਨ ਵਿਚਕਾਰ ਜੰਗ ਚੱਲ ਰਹੀ ਹੈ। ਵਲਾਦੀਮੀਰ ਪੁਤਿਨ ਦੇ ਯੂਕਰੇਨ ‘ਤੇ ਹਮਲੇ ਦੇ ਫੈਸਲੇ ਕਾਰਨ ਵਿਸ਼ਵ ਪੱਧਰ ‘ਤੇ ਚਿੰਤਾ ਵਧ ਰਹੀ ਹੈ। ਖੇਤਰ ਵਿਚ ਵੱਡੇ ਪੱਧਰ ‘ਤੇ ਅਸ਼ਾਂਤੀ ਅਤੇ ਅਸਥਿਰਤਾ ਦੀ ਸੰਭਾਵਨਾ ਹੈ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ‘ਚ ਵੱਡੀਆਂ ਤਾਕਤਾਂ ਵਿਚਾਲੇ ਟਕਰਾਅ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ। ਇੱਕ ਤਰ੍ਹਾਂ ਨਾਲ ਪਰਮਾਣੂ ਜੰਗ ਦਾ ਖ਼ਤਰਾ ਵੀ ਹੈ। ਇਸ ਦੌਰਾਨ ਫਰਾਂਸ ਨੇ ਸਖ਼ਤ ਲਹਿਜੇ ਵਿੱਚ ਰੂਸ ਨੂੰ ਚੇਤਾਵਨੀ ਦਿੱਤੀ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵਲੋਂ ਰੂਸ਼ ਨੂੰ ਯੁੱਧ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ।
ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਦੇ ਬਿਲਕੁਲ ਨੇੜੇ ਪਹੁੰਚ ਗਏ.. ਲਾਲ ਫੌਜ ਨੇ ਪ੍ਰਮਾਣੂ ਪਲਾਂਟ ‘ਤੇ ਵੀ ਕਬਜ਼ਾ ਕਰ ਲਿਆ.. ਜੰਗ ‘ਚ ਹੁਣ ਤੱਕ 137 ਤੋਂ ਵੱਧ ਯੂਕਰੇਨੀ ਨਾਗਰਿਕਾਂ ਦੀ ਮੌਤ.ਹੋ ਚੁਕੀ ਹੈ . ਰੂਸ ਨੇ ਵੀ ਭਾਰੀ ਨੁਕਸਾਨ ਹੋਣ ਦਾ ਦਾਅਵਾ ਕੀਤਾ ਹੈ।
ਰੂਸ ਨੇ ਯੂਕਰੇਨ ਵਿਰੁੱਧ ਆਪਣੀ ਜੰਗ ਜਾਰੀ ਰੱਖੀ ਹੋਈ ਹੈ। ਯੂਕਰੇਨ ਵਿੱਚ ਮਿਜ਼ਾਈਲਾਂ ਦੀ ਬਾਰਿਸ਼ ਹੋ ਰਹੀ ਹੈ। ਦੇਸ਼ ਭਰ ਵਿੱਚ ਹਵਾਈ ਹਮਲੇ ਦੇ ਸਾਇਰਨ ਸੁਣਾਈ ਦੇ ਰਹੇ ਹਨ। ਰਿਪੋਰਟਾਂ ਮੁਤਾਬਕ ਵਲਾਦੀਮੀਰ ਪੁਤਿਨ ਵੱਲੋਂ ਵੀਰਵਾਰ ਨੂੰ ਯੂਕਰੇਨ ਵਿਰੁੱਧ ਜੰਗ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਰੂਸੀ ਟੈਂਕਾਂ ਅਤੇ ਫੌਜਾਂ ਨੇ ਵੱਖ-ਵੱਖ ਦਿਸ਼ਾਵਾਂ ਤੋਂ ਯੂਕਰੇਨ ਦੀਆਂ ਸਰਹੱਦਾਂ ਨੂੰ ਘੇਰ ਲਿਆ। ਰੂਸ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਕਿ ਯੂਕਰੇਨ ‘ਤੇ ਹਮਲਾ ਕਰਨ ਵਾਲੇ ਬਲਾਂ ਨੇ 11 ਏਅਰ ਬੇਸ ਸਮੇਤ 83 ਤੋਂ ਵੱਧ ਯੂਕਰੇਨੀ ਫੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਦੌਰਾਨ, ਯੂਕਰੇਨ ਦੇ ਇੱਕ ਫੌਜੀ ਬਿਆਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਸਮੇਂ 30,000 ਤੋਂ 60,000 ਰੂਸੀ ਸੈਨਿਕ ਲੜਾਈ ਵਿੱਚ ਸ਼ਾਮਲ ਹਨ।
ਰੂਸ ਅਤੇ ਯੂਕਰੇਨ ਦੀ ਜੰਗ ਦਰਮਿਆਨ ਬਹੁਤ ਭਾਵੁਕ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਕਹਾਣੀ ਯੂਕਰੇਨ ਦੇ ਸਨੇਕ ਆਈਲੈਂਡ ਤੋਂ ਸਾਹਮਣੇ ਆਈ ਹੈ। ਰੂਸ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰਨ ‘ਤੇ 13 ਯੂਕਰੇਨੀ ਸੈਨਿਕਾਂ ਦੀ ਜਾਨ ਲੈ ਕੇ ਇਸ ਟਾਪੂ ‘ਤੇ ਕਬਜ਼ਾ ਕਰ ਲਿਆ ਹੈ। ਜਦੋਂ ਰੂਸੀ ਜੰਗੀ ਬੇੜੇ ‘ਤੇ ਸਵਾਰ ਸੈਨਿਕਾਂ ਨੇ 13 ਬਾਰਡਰ ਗਾਰਡਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਰੂਸੀ ਸੈਨਿਕਾਂ ਨੇ ਉਨ੍ਹਾਂ ਨੂੰ ਮਾਰ ਦਿੱਤਾ।