
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ
ਚੰਡੀਗੜ੍ਹ, 22 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ ਇੱਕ ਪਵਿੱਤਰ ਸਥਾਨ ਹੈ ਅਤੇ ਜਿਸਨੂੰ ਦੁਨੀਆ ਦੇ ਪਹਿਲੇ ਗਣਰਾਜ ਦੇ ਜਨਮ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ।