
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ । ਮਲੂਕਾ ਸਾਬ੍ਹ ਨੇ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਨਿਭਾਇਆ ਹੈ । ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਚੱਲ ਰਹੀ ਪਾਰਟੀ ਦੀ ਚੋਣ ਮੁਹਿੰਮ ਵਿੱਚ ਤੁਰੰਤ ਸ਼ਾਮਲ ਹੋਣਗੇ ।
ਪੰਜਾਬੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਹਰ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ । ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਇਕਲੌਤੀ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋਵੋ, ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ।