
The primary reason behind this rising debt is the
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਚ ਬਜਟ ਪੇਸ਼ ਕਰਦੇ ਹੋਏ ਐਲਾਨ ਕੀਤਾ ਕਿ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਨਿਗਮ ਤੋਂ ਲਏ ਗਏ ਕਰਜ਼ਿਆਂ ਕਾਰਨ ਡਿਫਾਲਟਰ ਹੋਣ ਦਾ ਮੁੱਦਾ ਬੜਾ ਚਿੰਤਿਤ ਕਰਦਾ ਹੈ ਹਾਲਾਂਕਿ ਜਿਆਦਾਤਰ ਲੋਕਾਂ ਨੇ ਲਿਆ ਕਰਜ਼ਾ ਵਾਪਸ ਕਰ ਦਿੱਤਾ ਹੈ। ਪਰ ਕੁਝ ਬਾਜਵ ਕਾਰਨਾ ਜਿਵੇਂ ਲਾਭਪਾਤਰੀ ਦੇ ਕਾਰੋਬਾਰ ਦੀ ਅਸਫਲਤਾ, ਲਾਭਪਾਤਰੀ ਦੀ ਮੌਤ ,ਪਰਿਵਾਰ ਵਿੱਚ ਹੋਰ ਕੋਈ ਕਮਾਉਣ ਵਾਲਾ ਮੈਂਬਰ ਨਾ ਹੋਣਾ, ਲਾਭਪਾਤਰੀਆਂ ਦੇ ਘਰ ਵਿੱਚ ਕਿਸੇ ਹੋਰ ਮੈਂਬਰ ਦੀ ਲੰਮੀ ਬਿਮਾਰੀ ਜਾਂ ਆਮਦਨ ਦਾ ਕੋਈ ਹੋਰ ਸਰੋਤ ਨਾ ਹੋਣ ਜਾਂ ਕਿਸੇ ਕੁਦਰਤੀ ਆਪਦਾ ਸ਼ਿਕਾਰ ਹੋਣਾ ਆਦਿ ਦੇ ਕੁਝ ਲਾਭਪਾਤਰੀ ਕਰਜ਼ਾ ਵਾਪਸ ਨਹੀਂ ਕਰ ਸਕੇ ।
ਵਿੱਤ ਮੰਤਰੀ ਨੇ ਕਿਹਾ ਕਿ ਕੁਝ ਮਾਮਲੇ ਵਿੱਚ ਪਰਿਵਾਰਾਂ ਨੂੰ ਕਰਜ਼ਿਆਂ ਦੀ ਅਦਾਇਗੀ ਲਈ ਆਪਣੇ ਘਰ ਅਤੇ ਜਾਇਦਾਦ ਵੇਚਣੀ ਪਈ ,ਜਿਸ ਕਾਰਨ ਉਹ ਗਰੀਬੀ ਵਿੱਚ ਧੱਕੇ ਜਾਂਦੇ ਹਨ। ਸਾਡੀ ਸਰਕਾਰ ਨੇ ਪ੍ਰਤੀ ਮਾਨਵਵਾਦੀ ਦ੍ਰਿਸ਼ਟੀਕੋਣ ਅਪਣਾਇਆ ਹੈ ਅਤੇ ਅੱਜ 31 ਮਾਰਚ 2020 ਤੱਕ ਲਏ ਗਏ ਸਾਰੇ ਕਰਜ਼ ਦੀ ਮੁਆਫੀ ਦਾ ਐਲਾਣ ਕੀਤਾ ਜਾਂਦਾ ਹੈ। ਇਸ ਕਰਜ਼ਾ ਮੁਆਫ਼ੀ ਦਾ 4650 ਵਿਅਕਤੀਆਂ ਨੂੰ ਲਾਭ ਹੋਵੇਗਾ।