Punjab

*ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰਾ : ਅਕਾਲੀ ਦਲ*

ਚੰਡੀਗੜ੍ਹ, 7 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੁੰ ਜੇਲ੍ਹ ਵਿਚ ਗੰਭੀਰ ਖ਼ਤਰਾ ਹੈ ਤੇ ਏ ਡੀ ਜੀ ਪੀ ਹਰਪ੍ਰੀਤ ਸਿੱਧੂਦੀ ਨਿਯੁਕਤੀ ਇਸੇ ਵਾਸਤੇ ਕੀਤੀ ਗਈ ਤਾਂ ਜੋ ਮਜੀਠੀਆ ਨੂੰ ਇਕ ਹੋਰ ਝੂਠੇ ਕੇਸ ਵਿਚ ਫਸਾਇਆ ਜਾ ਸਕੇ।

ਅੱਜ ਇਸ ਮਾਮਲੇ ਨੂੰ ਉਜਾਗਰ ਕਰਦਿਆਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਨੂੰ ਡੀ ਜੀ ਪੀ ਨੂੰ ਲਿਖੇ ਪੱਤਰ ਜਿਸਦੀ ਕਾਪੀ ਮੁੱਖ ਮੰਤਰੀ  ਭਗਵੰਤ ਮਾਨ ਨੁੰ ਵੀ ਭੇਜੀ ਗਈ ਹੈ, ਦਾ ਹਵਾਲਾ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ  ਸਿੱਧੂ ਨੂੰ ਏ ਜੀ ਡੀ ਪੀ ਜੇਲ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ ਤੇ ਮਾਮਲੇ ਵਿਚ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਇਹਨਾਂ ਆਗੂਆਂ ਨੇ ਕਿਹਾ ਕਿਮਜੀਠੀਆ ਦੇ ਪਰਿਵਾਰ ਦੇ ਮਨਾਂ ਵਿਚ ਅਕਾਲੀ ਦਲ ਦੇ ਮਨ ਵਿਚ ਇਹ ਖਦਸ਼ਾ ਹੈ ਕਿ ਹਰਪ੍ਰੀਤ ਸਿੱਧੂ  ਦੀ ਨਿਯੁਕਤੀ ਇਸ ਵਾਸਤੇ ਕੀਤੀ ਗਈ ਕਿਮਜੀਠੀਆ ’ਤੇ ਝੂਠੀ ਬਰਾਮਦਗੀ ਪਾਈ ਜਾ ਸਕੇ। ਉਹਨਾਂ ਕਿਹਾ ਕਿ  ਸਿੱਧੂ ਇਕ ਨਾਕਾਬਲ ਅਫਸਰ ਹਨ ਜਿਹਨਾਂ ਨੇ ਸਮੇਂ ਦੀਆਂ ਸਰਕਾਰਾਂ ਨੇਮਜੀਠੀਆ ਖਿਲਾਫ ਕਿੜਾਂ ਕੱਢਣ ਲਈ ਵਰਤਿਆ ਤੇ ਹੁਣ ਵੀ  ਸਿੱਧੂ ਦੀ ਨਿਯੁਕਤੀ ਆਮ ਆਦਮੀ ਪਾਰਟੀ ਸਰਕਾਰ ਨੇ ਸਿਰਫਮਜੀਠੀਆ ਨੁੰ ਇਕ ਹੋਰ ਮਾਮਲੇ ਵਿਚ ਫਸਾਉਣ ਲਈ ਕੀਤੀ ਹੈ।

ਅਕਾਲੀ ਆਗੂਆਂ ਨੇ ਕਿਹਾ ਕਿਮਜੀਠੀਆ ਤੇ  ਹਰਪ੍ਰੀਤ ਸਿੱਧੂ ਦ ਪਰਿਵਾਰਾਂ ਵਿਚ ਕਾਫੀ ਦੁਸ਼ਮਣੀ ਬਣੀ ਹੋਈ ਹੈ ਤੇ  ਸਿੱਧੂ ਸਾਬਕਾ ਮੰਤਰੀ ਨਾਲ ਕਿੜਾਂ ਕੱਢਣ ਵਾਸਤੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ  ਸਿੱਧੂਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਤੇ ਪੁਲਿਸ ਅਫਸਰ ਦੀ ਮਾਤਾ ਤੇਮਜੀਠੀਆ ਦੀ ਚਾਚੀ ਸਕੀਆਂ ਭੈਣਾਂ ਸਨ। ਉਹਨਾਂ ਕਿਹਾ ਕਿ ਸਿੱਧੂ ਦਾ ਪਰਿਵਾਰਮਜੀਠੀਆ ਦੀ ਚਾਚੀ ਦੀ ਮੌਤ ਲਈ ਉਹਨਾਂ ਨੂੰ ਜ਼ਿੰਮੇਵਾਰ ਮੰਨਦਾ ਹੈ। ਉਹਨਾਂ ਕਿਹਾ ਕਿ ਦੁਸ਼ਮਣੀ ਦਾ ਪਤਾ ਇਥੋਂ ਵੀ ਲੱਗਦਾ ਹੈ ਕਿ ਜਦੋਂ ਮਜੀਠੀਆ ਦੇ ਦਾਦਾ ਜੀ  ਸਿੱਧੂ ਦੇ ਪਿਤਾ ਨੁੰ ਮਿਲਣ ਗਏ ਤਾਂ ਸਿੱਧੂ ਦੇ ਪਿਤਾ ਨੇ ਅੱਗੋਂ ਉਹਨਾਂ ’ਤੇ ਗੋਲੀ ਚਲਾ ਦਿੱਤੀ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਵੀ ਆਪ ਇਹ ਮੰਨਿਆ ਸੀ ਕਿ ਦੋਵਾਂ ਦੇ ਰਿਸ਼ਤੇ ਖਰਾਬ ਹਨ ਤੇ ਇਹਨਾਂ ਵਿਚ ਦੁਸ਼ਮਣੀ ਬਹੁਤ ਜ਼ਿਆਦਾ ਹੈ, ਇਸੇ ਲਈ ਹਾਈ ਕੋਰਟ ਨੇ ਹਰਪ੍ਰੀਤ ਸਿੱਧੂ ਨੁੰ ਮਜੀਠੀਆ ਖਿਲਾਫ ਜਾਂਚ ਕਰਨ ਤੋਂ ਰੋਕਿਆ ਸੀ।

ਗਰੇਵਾਲ ਤੇ ਡਾ. ਚੀਮਾ ਨੇ ਕਿਹਾ ਕਿ ਜਦੋਂ ਹਾਈ ਕੋਰਟ ਨੇ  ਸਿੱਧੂ ਦੀ ਰਿਪੋਰਟ ’ਤੇ ਕਾਰਵਾਈ ਨਹੀਂ ਕੀਤੀ ਤਾਂ  ਸਿੱਧੂ ਨੇ ਸੀਲਬੰਦ ਰਿਪੋਰਟਮਜੀਠੀਆ ਦੇ ਸਿਆਸੀ ਵਿਰੋਧੀ  ਨਵਜੋਤ ਸਿੰਘ ਸਿੱਧੂ ਨੂੰ ਦੇ ਦਿੱਤੀ।

ਅਕਾਲੀ ਆਗੂਆਂ ਨੇ ਦੱਸਿਆ ਕਿ ਕਾਂਗਸ ਸਰਕਾਰ ਦੇ ਆਖਰੀ ਦਿਨਾਂ ਵਿਚ  ਸਿੱਧੂ ਨੇ ਆਪਣੀ ਮਨਘੜਤ ਰਿਪੋਰਟ ਡੀ ਜੀ ਪੀ ਨੁੰ ਦੇ ਦਿੱਤੀ ਤੇਮਜੀਠੀਆ ਦੇ ਖਿਲਾਫ ਐਨ ਡੀ ਪੀ ਐਸ ਐਕਟ ਦੀਆ ਵੱਖ ਵੱਖ ਧਾਰਾਵਾਂ ਹੇਠ ਝੂਠਾ ਕੇਸ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਵੀ  ਸਿਧੂ ਮਾਮਲੇ ਵਿਚ ਦਖਲ ਦਿੰਦੇ ਰਹੇ ਤੇ ਉਹਨਾਂ 8 ਮਾਰਚ ਨੁੰ ਆਮ ਆਦਮੀ ਪਾਰਟੀ ਸਰਕਾਰ ਨੁੰ ਚਿੱਠੀ ਲਿਖੀ ਜਿਸਦੇ ਆਧਾਰ ’ਤੇ ਐਸ ਆਈ ਟੀ ਦਾ ਪੁਨਰਗਠ ਨ ਕੀਤਾ ਗਿਆ।  ਸਿੱਧੂ ਦੀਆਂ ਹਦਾਇਤਾਂ ਨੁੰ ਐਸ ਆਈ ਟੀ ਹੁਕਮ ਵਜੋਂ ਮੰਨਦੀ ਹੈ ਤੇ ਸਿੱਧਾ ਉਹਨਾਂ ਨੁੰ ਰਿਪੋਰਟ ਕਰਦੀ ਹੈ।

ਅਕਾਲੀ  ਆਗੂਆਂ ਨੇ ਕਿਹਾ ਕਿ ਇਕੇ ਹੀ ਬੱਸ ਨਹੀਂ ਬਲਕਿ ਏ ਡੀ ਜੀ ਪੀ ਨੇ ਅੰਮ੍ਰਿਤਸਰ ਵਿਚ ਆਪਣੇ ਸੰਪਰਕਾਂ ਰਾਹੀਂਮਜੀਠੀਆ ਦੇ ਸਿਆਸੀ ਵਿਰੋਧੀ ਅਮਰਪਾਲ ਸਿੰਘ ਬੋਨੀ ਅਜਨਾਲਾ ਨੁੰ  ਨਸ਼ਿਆਂ ਦੇ ਕੇਸਾਂ ਵਿਚ  ਗਵਾਹ ਬਣਾ ਲਿਆ ਜਿਸਨੇ ਹਾਈ ਕੋਰਟ ਵਿਚ ਝੂਠੀ ਤੇ ਆਧਾਰਹੀਣ ਪਟੀਸ਼ਨ ਦਾਇਰ ਕੀਤੀ ਤਾਂ ਜੋਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੋਕੀ ਜਾ ਸਕੇ।

ਗਰੇਵਾਲ ਤੇ ਡਾ ਚੀਮਾ ਨੇ ਦੱਸਿਆ ਕਿ ਇਹ ਵੀ ਇਕ ਸੱਚਾਈ ਹੈ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ  ਅਰਵਿੰਦ ਕੇਜਰੀਵਾਲ ਨੁੰਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿਚ ਝੂਠੇ ਦੋਸ਼ ਲਾਉਣ ਲਈ ਮੁਆਫੀ ਮੰਗਣ ਲਈ ਮਜਬੂਰ ਹੋਣਾ ਪਿਆ, ਉਦੋਂ ਤੋਂ ਆਮ ਆਦਮੀ ਪਾਰਟੀਮਜੀਠੀਆ ਤੋਂ ਖਾਰ ਖਾਂਦੀ ਹੈ। ਉਹਨਾਂ ਕਿਹਾ ਕਿਮਜੀਠੀਆ ਦੇ ਖਿਲਾਫ ਕੇਸ ਦਰਜ ਕਰਨਾ ਆਮ ਆਦਮੀ ਪਾਰਟੀ ਦੇ 2017 ਦੇ ਚੋਣ ਵਾਅਦਿਆਂ ਦਾ ਹਿੱਸਾ ਸੀ।

 

ਅਕਾਲੀ ਆਗੂਆਂ ਨੇ ਦੱਸਿਆ ਕਿ ਏ ਜੀ ਡੀ ਪੀ ਸਿੱਧੂ ਆਪ ਨਸ਼ਿਆਂ ਬਾਰੇ ਐਸ ਟੀ ਐਫ ਦੇ ਮੁਖੀ ਹੁੰਦਿਆਂ ਬੁਰੀ ਤ੍ਹਾਂ ਫੇਲ੍ਹ ਸਾਬਤ ਹੋਏ ਹਨ ਤੇ ਆਪਣੀ ਕਮਾਂਡ ਹੇਠ ਨਸ਼ਿਆਂ ’ਤੇ ਪਾਬੂ ਨਹੀਂ ਪਾ ਰਹੇ। ਉਹਨਾਂ ਕਿਹਾ ਕਿ ਇਹ ਵੀ ਅਸਲੀਅਤ ਹੈ ਕਿ ਪੂਰੀਆਂ ਤਾਕਤਾਂ ਹੋਣ ਦੇ ਬਾਵਜੂਦ ਉਹਮਜੀਠੀਆ ਦੀ ਨਸ਼ਿਆਂ ਸਬੰਧੀ ਮਾਮਲੇ ਵਿਚ ਸ਼ਮੂਲੀਅਤ ਦਾ ਇਕ ਵੀ ਸਬੂਤ ਨਹੀਂ ਜੁਟਾ ਸਕੇ।

ਅਕਾਲੀ ਆਗੂਆਂ ਨੇ ਕਿਹਾ ਕਿ ਜਦੋਂ ਮੌਜੂਦਾ ਜੇਲ੍ਹ ਮੰਤਰੀ ਨੇ ਪਟਿਆਲਾ ਜੇਲ੍ਹ ਦਾ ਦੌਰਾ ਕੀਤਾ ਤਾਂਮਜੀਠੀਆ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ। ਉਹਨਾਂ ਨੁੰ ਮਨੁੱਖੀ ਰਿਹਾਇਸ਼ ਲਈ ਅਣਫਿੱਟ ਚੱਕੀ ਵਿਚ ਬੰਦ ਕਰ ਦਿੱਤਾ ਗਿਾ। ਇਸ ਮਗਰੋਂਮਜੀਠੀਆ ਇਸ ਵੇਲੇ 8 ਬਾਈ 8 ਦੇ ਕਮਰੇ ਵਿਚ ਬੰਦ ਹਨ। ਉਹਨਾਂ ਕਿਹਾ ਕਿਮਜੀਠੀਆ  ਨੂੰ ਉਕਤ ਸੈਲ ਵਿਚ ਬੰਦ ਕਰਨ ਦਾ ਮਕਸਦ ਉਹਨਾਂ ਨੁੰ ਜ਼ਲੀਲ ਕਰਨਾ ਤੇ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨਾ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!