Punjab

ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

 

 

ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

 

ਚੰਡੀਗੜ੍ਹ, 26 ਅਪ੍ਰੈਲ:

 

ਮਹਾਂਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤਾਂ ਦਰਮਿਆਨ ਤਕਰੀਬਨ 1,80,461 ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨ੍ਹਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 38,948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਾਡੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ ਮਹਾਂਮਾਰੀ ਨਾਲ ਇਸ ਜੰਗ `ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ।

 

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਅਜਿਹੇ ਮਰੀਜ਼ ਟੈਸਟਿੰਗ ਸਮੇਂ ਸਿਰਫ਼ ਘਰੇਲੂ ਇਕਾਂਤਵਾਸ ਵਿੱਚ ਰਹਿਣ ਦਾ ਵਿਕਲਪ ਚੁਣਨ। ਉਨ੍ਹਾਂ ਕਿਹਾ ਕਿ ਹੁਣ ਤੱਕ 2,21,833 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਨ੍ਹਾਂ ਵਿਚੋਂ 98 ਫੀਸਦੀ ਨੇ ਟੈਲੀਫੋਨ `ਤੇ ਸਾਡੇ ਸਮਰਪਿਤ ਸਿਹਤ ਮਾਹਿਰਾਂ ਦੀ ਡਾਕਟਰੀ ਸਲਾਹ ਪ੍ਰਾਪਤ ਕਰਕੇ ਸਫ਼ਲਤਾਪੂਰਵਕ ਰਿਕਵਰ ਕੀਤਾ ਹੈ ਅਤੇ ਹੁਣ ਤੱਕ ਕੇਵਲ 2,331 ਮਰੀਜ਼ਾਂ ਨੂੰ ਹੀ ਸੰਸਥਾਗਤ ਨਿਗਰਾਨੀ ਲਈ ਰੈਫਰ ਕੀਤਾ ਗਿਆ ਹੈ।

 

ਸ. ਸਿੱਧੂ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਅਧੀਨ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਹਰੇਕ ਬਲਾਕ ਵਿੱਚ ਰੈਪਿਡ ਰਿਸਪਾਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ਾਂ ਦੀ ਹਾਲਤ ਵਿਗੜਦੀ ਹੈ ਅਤੇ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜ਼ਾਂ ਨੂੰ ਤੁਰੰਤ ਸਿਹਤ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ।

 

ਸ. ਸਿੱਧੂ ਨੇ ਕਿਹਾ ਕਿ ਸੂਬੇ ਵਿੱਚ 25 ਅਪ੍ਰੈਲ ਤੱਕ ਕੋਵਿਡ-19 ਦੇ 48,154 ਐਕਟਿਵ ਮਾਮਲੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਲੱਛਣਾਂ, ਟੈਸਟਿੰਗ ਜਾਂ ਦਾਖਲੇ ਲਈ ਨੇੜਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ 24 ਘੰਟੇ, 104 ਹੈਲਪਲਾਈਨ ਵਿਸ਼ੇਸ਼ ਤੌਰ `ਤੇ ਕਾਰਜਸ਼ੀਲ ਕੀਤੀ ਗਈ ਹੈ।

 

ਸਿਹਤ ਮੰਤਰੀ ਨੇ ਕਿਹਾ ਕਿ 1,90,000 ਕੋਰੋਨਾ ਫ਼ਤਿਹ ਕਿੱਟਾਂ, ਜਿਸ ਵਿਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਹਨ, ਦੀ ਖ਼ਰੀਦ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਘਰਾਂ ਵਿੱਚ ਹੀ ਵਿਚ ਵੰਡਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ 38,169 ਕੋਰੋਨਾ ਫ਼ਤਿਹ ਕਿੱਟਾਂ ਵੰਡੀਆਂ ਗਈਆਂ। ਲੋੜਵੰਦ ਮਰੀਜ਼ਾਂ ਨੂੰ ਫੂਡ ਕਿੱਟਾਂ ਤੋਂ ਇਲਾਵਾ 10,000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ।

Related Articles

Leave a Reply

Your email address will not be published. Required fields are marked *

Back to top button
error: Sorry Content is protected !!