ਵੀਰਵਾਰ ਤੱਕ ਵੱਖ ਵੱਖ ਮੰਡੀਆਂ ਵਿੱਚ ਪਹੁੰਚੀ 18196 ਮੀਟਰਕ ਟਨ ਕਣਕ ਜਿਸ ਵਿੱਚੋਂ 17376 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
-ਵੀਰਵਾਰ ਤੱਕ ਵੱਖ ਵੱਖ ਮੰਡੀਆਂ ਵਿੱਚ ਪਹੁੰਚੀ 18196 ਮੀਟਰਕ ਟਨ ਕਣਕ ਜਿਸ ਵਿੱਚੋਂ 17376 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
——ਕਿਸਾਨ ਕਣਕ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਂਣ ਤਾਂ ਜੋ ਜਿਆਦਾ ਸਮਾਂ ਨਾ ਕਰਨਾ ਪਵੇ ਕਣਕ ਦੇ ਵੇਚਣ ਦਾ ਇੰਤਝਾਰ
ਪਠਾਨਕੋਟ: 22 ਅਪ੍ਰੈਲ 2021:– ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਵੀਰਵਾਰ ਤੱਕ 18196 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋ 17376 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ, ਉਪਰੋਕਤ ਆਮਦ ਹੋਈ ਕਣਕ ਚੋਂ ਬੁੱਧਵਾਰ ਨੂੰ 1427 ਮੀਟਰਿਕ ਟਨ ਕਣਕ ਵੱਖ ਵੱਖ ਮੰਡੀਆਂ ਵਿੱਚ ਪਹੁੰਚੀ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ ਅਤੇ ਨਾਲ ਦੇ ਨਾਲ ਹੀ ਬਣਦੀ ਰਾਸ਼ੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 5484 ਮੀਟਰਿਕ ਟਨ, ਮਾਰਕਫੈਡ ਵੱਲੋਂ 2885 ਮੀਟਰਿਕ ਟਨ, ਪਨਸਪ ਵੱਲੋਂ 2984 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2110 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 3913 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਮੰਡੀਆਂ ’ਚ ਕਣਕ ਦੀ ਸਾਂਭ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਪਿਛਲੇ ਦੋ ਦਿਨਾਂ ਤੋਂ ਮੋਸਮ ਵਿੱਚ ਆਈ ਤਬਦੀਲੀ ਨੂੰ ਦੇਖਦਿਆਂ ਹੋਇਆ ਕਣਕ ਦੀ ਕਟਾਈ ਇਸ ਹਿਸਾਬ ਨਾਲ ਕੀਤੀ ਜਾਵੇ ਕਿ ਕਣਕ ਵਿੱਚ ਜਿਆਦਾ ਨਮੀ ਦੀ ਮਾਤਰਾ ਨਾ ਆਵੇ ਤਾਂ ਜੋ ਉਨ੍ਹਾਂ ਨੂੰ ਜਿਆਦਾ ਦੇਰ ਮੰਡੀਆਂ ਵਿੱਚ ਉਡੀਕ ਨਾਲ ਕਰਨੀ ਪਵੇ ਅਤੇ ਉਨ੍ਹਾਂ ਵੱਲੋਂ ਲਿਆਂਦੀ ਕਣਕ ਦੀ ਖਰੀਦ ਨਾਲ ਦੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਂਣ ਵਾਲੇ ਕਿਸਾਨਾਂ ਨੂੰ ਇਹ ਵੀ ਅਪੀਲ ਹੈ ਕਿ ਕਰੋਨਾ ਕਾਲ ਨੂੰ ਧਿਆਨ ਵਿੱਚ ਰੱਖਦਿਆ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ, ਮਾਸਕ ਪਾਉਂਣਾ ਜਰੂਰੀ ਬਣਾਇਆ ਜਾਵੇ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖੀ ਜਾਵੇ।