Punjab

ਸਰਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 20147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ


ਚੰਡੀਗੜ੍ਹ, 9 ਅਕਤੂਬਰ:

ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 07 ਅਕਤੂਬਰ 2024 ਤੱਕ ਸਰਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 20,147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਸਰਪੰਚਾਂ ਲਈ ਵਾਪਸੀ ਤੋਂ ਬਾਅਦ ਕੁੱਲ ਨਾਮਜ਼ਦਗੀਆਂ 25588 ਹਨ ਅਤੇ ਪੰਚਾਂ ਲਈ ਵਾਪਸੀ ਤੋਂ ਬਾਅਦ ਕੁੱਲ ਨਾਮਜ਼ਦਗੀਆਂ 80598 ਹਨ । ਇਸ ਤੋਂ ਇਲਾਵਾ ਸਰਪੰਚਾਂ ਲਈ ਕੁੱਲ 3798 ਨਿਰਵਿਰੋਧ ਉਮੀਦਵਾਰ ਹਨ ਅਤੇ ਪੰਚਾਂ ਲਈ ਕੁੱਲ 48861 ਨਿਰਵਿਰੋਧ ਉਮੀਦਵਾਰ ਹਨ । ਜ਼ਿਲ੍ਹਾ ਵਾਰ ਵਿਸਤ੍ਰਿਤ ਵੰਡ ਨਾਲ ਨੱਥੀ ਹੈ ।

Related Articles

Back to top button
error: Sorry Content is protected !!