Punjab

ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਂਤਬੰਦੀ ਬਣਾਉਣ: ਮੀਤ ਹੇਅਰ
ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਲੈਣ ਦਾ ਸਮਾਂ 31 ਮਈ ਤੱਕ ਵਧਾਇਆ
ਸਿੱਖਿਆ ਮੰਤਰੀ ਨੇ ਐਜੂਸੈੱਟ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 24 ਮਈ
ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਮੈਰਿਟ ਨਾਲ ਚੁਣੇ ਹੋਏ ਅਧਿਆਪਕ ਭਰਤੀ ਹੁੰਦੇ ਹਨ ਅਤੇ ਉਹ ਆਪਣੀ ਬਿਹਤਰ ਪੜ੍ਹਾਉਣ ਦੀਆਂ ਤਕਨੀਕਾਂ ਨਾਲ ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾ ਸਕਦੇ ਹਨ। ਸਕੂਲ ਮੁਖੀ ਆਪਣੇ ਸਟਾਫ਼ ਦੀ ਸਹਾਇਤਾ ਨਾਲ ਵਧੀਆ ਵਿਉਂਤਬੰਦੀ ਕਰਕੇ ਬੱਚਿਆਂ ਵਿੱਚ ਆਤਮ-ਵਿਸ਼ਵਾਸ਼ ਵਧਾ ਕੇ ਗੁਣਾਤਮਕ ਸਿੱਖਿਆ ਪ੍ਰਦਾਨ ਕਰ ਸਕਦੇ ਹਨ।
ਇਹ ਗੱਲ ਅੱਜ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਇੰਚਾਰਜਾਂ ਨਾਲ ਸਿੱਖਿਆ ਸੁਧਾਰਾਂ ਸਬੰਧੀ ਪਲੇਠੀ ਮੀਟਿੰਗ ਦੌਰਾਨ ਕਹੀ।
ਸਿੱਖਿਆ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰਾਂ ਲਈ ਸੁਝਾਅ ਮੰਗੇ ਗਏ ਹਨ ਅਤੇ ਉਹ ਇੱਕ ਵਾਰ ਫਿਰ ਯਾਦ ਕਰਵਾਉਂਦੇ ਹਨ ਕਿ ਇਹ ਸੁਝਾਅ ਸਕੂਲ ਮੁਖੀ ਆਪਣੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਰਾਏ-ਮਸ਼ਵਰਾ ਕਰਕੇ ਦੇਣ।
ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਉਹ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਦੌਰੇ ‘ਤੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਦਿੱਲੀ ਦੇ ਸਕੂਲਾਂ ਵਿੱਚ ਵੀ ਆਪਣੀ ਟੀਮ ਨਾਲ ਦੌਰਾ ਕੀਤਾ ਹੈ। ਉਨ੍ਹਾਂ ਦਿੱਲੀ ਦੇ ਵਧੀਆ ਕੰਮਾਂ ਨੂੰ ਵੀ ਸਾਂਝਾ ਕੀਤਾ। ਉਨ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਦੌਰਿਆਂ ਦੌਰਾਨ ਚੰਗੇ ਤਜ਼ਰਬਿਆਂ ਦੀ ਤਾਰੀਫ਼ ਕੀਤੀ ਅਤੇ ਨਾਲ ਇਹ ਵੀ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਹੋਰ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਦੀ ਲੋੜ ਨੂੰ ਵੀ ਦਰਕਿਨਾਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਕੂਲਾਂ ਵਿੱਚ ਬੱਚਿਆਂ ਦਾ ਸਿੱਖਣ ਪੱਧਰ ਪਤਾ ਲਗਾਉਣ ਲਈ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੀ ਬੇਸ ਲਾਇਨ ਜਾਂਚ ਇਮਾਨਦਾਰੀ ਨਾਲ ਰਿਕਾਰਡ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੇਸ ਲਾਇਨ ਜਾਂਚ ਦੀ ਵਿਭਾਗ ਵੱਲੋਂ ਫੀਡਬੈਕ ਲੈਣ ਲਈ ਵਿਸ਼ੇਸ਼ ਟੀਮਾਂ ਗਠਨ ਕਰਕੇ ਸਮੀਖਿਆ ਕਰਵਾਈ ਜਾਵੇਗੀ।
ਸ੍ਰੀ ਮੀਤ ਹੇਅਰ ਨੇ ਮੀਟਿੰਗ ਦੌਰਾਨ ਇਹ ਗੱਲ ਵੀ ਦੁਹਰਾਈ ਕਿ ਪੰਜਾਬ ਸਰਕਾਰ ਦੀ ਭਵਿੱਖੀ ਯੋਜਨਾ ਹੈ ਕਿ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਨਾਨ-ਟੀਚਿੰਗ ਕੰਮ ਨਹੀਂ ਲਿਆ ਜਾਵੇਗਾ।
ਸਿੱਖਿਆ ਮੰਤਰੀ ਨੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਦੀ ਵੈਬਸਾਈਟ ‘ਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਮੰਗੇ ਗਏ ਸਨ, ਉਸ ਵਿੱਚ ਕੁਝ ਸਕੂਲ ਮੁਖੀਆਂ ਦੇ ਪ੍ਰਾਪਤ ਹੋਏ ਸੁਝਾਵਾਂ ਨੂੰ ਵੀ ਪੜ੍ਹਿਆ ਅਤੇ ਮੁਖੀਆਂ ਵੱਲੋਂ ਪੋਰਟਲ ਦੇ ਦਿੱਤੇ ਜਾ ਰਹੇ ਚੰਗੇ ਜਵਾਬਾਂ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸਾਰੇ ਸੁਝਾਵਾਂ ਨੂੰ ਨਿਜੀ ਤੌਰ ‘ਤੇ ਵੀ ਪੜ੍ਹ ਰਹੇ ਹਨ ਅਤੇ ਇਨ੍ਹਾਂ ‘ਤੇ ਵਿਚਾਰ ਕਰਕੇ ਹੀ ਨਵੀ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਵੈਬਸਾਈਟ ‘ਤੇ ਮੰਗੇ ਗਏ ਸੁਝਾਵਾਂ ਦੀ ਮਿਤੀ ਵਿੱਚ 31 ਮਈ 2022 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਕੁਲਜੀਤ ਪਾਲ ਸਿੰਘ ਨੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਦਾ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪੁੱਜਣ ਉੱਤੇ ਸਵਾਗਤ ਕੀਤਾ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗ ਰਾਜ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਡਿਪਟੀ ਐੱਸ.ਪੀ.ਡੀ. ਗੁਰਜੀਤ ਸਿੰਘ, ਡਿਪਟੀ ਡਾਇਰੈਕਟਰ ਗੁਰਜੋਤ ਸਿੰਘ, ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਡਾ. ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।

School Heads must formulate action plan with staff assistance to ensure quality school education: Meet Hayer

Time limit to obtain feedback from school heads for educational reforms extended till May 31

 

Education Minister presides over meeting with all departmental officers and school heads through EDUSAT

Chandigarh, May 24:

” The teaching community would play a significant role in revolutionizing the educational scenario. The teachers in the Government Schools are chosen on merit who can make the education more qualitative. Thus they can strategize exceptionally with the assistance of their staff and increase the confidence level of the students”.

These views were expressed here today by the Education Minister Gurmeet Singh Meet Hayer while presiding over first meeting with the D.E.O.s (Secondary and Elementary Education), Principals, Head Teachers and Incharges of the Government Schools via EDUSAT aimed at educational reforms.

Disclosing further, the Minister said that the suggestions have been invited from all the officers and school heads regarding educational reforms and he reiterates that the suggestions must be forwarded after due consultations with the other employees, students and their parents.

The Minister further added that he is regularly visiting the Government schools which also includes the ones in Delhi. He also shared the positives from the Delhi schools. Appreciating the good experience he has had at the schools in Punjab, the Minister also said that more efforts must be made to ensure quality education in these. He also exhorted the teachers to impartially record the baseline query of their students in order to ascertain their learning levels. The Department would review the same by forming special teams for taking the feedback.

The Minister further stated that in future, no work of the Non – Teaching nature would be taken from the teachers.

It is noteworthy that the Education Minister had earlier invited suggestions from the school heads on the Education Department website regarding transforming school education. He read some of them and lauded the positive ones Forwarded by the school heads. He said that he is perusing each suggestion personally and the new policy would be prepared only after carefully going through the same. The last date for forwarding suggestions has been extended to May 31, 2022.

Earlier, the Minister was welcomed by the DPI (Secondary Education) Kuljit Pal Singh and other officers on reaching the head office of the Education Department.

Among others present on the occasion included the Chairman PSEB Yograj, DPI Elementary Education Harinder Kaur, Deputy SPD Gurjit Kaur, Deputy Director Gurjot Kaur, Vice Chairman of the Board Dr. Varinder Kaur, Deputy Secretary Administration Gurtej Singh, EDUSAT Engineer Amritpal Singh and Amardeep Singh Batth.

Related Articles

Leave a Reply

Your email address will not be published. Required fields are marked *

Back to top button
error: Sorry Content is protected !!