September 20, 2021

ਬੇਰੁਜ਼ਗਾਰ ਨੌਜਵਾਨਾਂ ਲਈ ਸਹਾਈ ਸਿੱਧ ਹੋਵੇਗਾ 7ਵਾਂ ਰੁਜ਼ਗਾਰ ਮੇਲਾ : ਡਿਪਟੀ ਕਮਿਸ਼ਨਰ

ਬੇਰੁਜ਼ਗਾਰ ਨੌਜਵਾਨਾਂ ਲਈ ਸਹਾਈ ਸਿੱਧ ਹੋਵੇਗਾ 7ਵਾਂ ਰੁਜ਼ਗਾਰ ਮੇਲਾ : ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨ ਨੇ ਐਮਆਰਐਸਪੀਟੀਯੂ ਵਿਖੇ ਰੁਜ਼ਗਾਰ ਮੇਲੇ ਦਾ ਕੀਤਾ ਉਦਘਾਟਨ
  • ਕਿਹਾ, ਰੁਜ਼ਗਾਰ ਮੇਲੇ ਚ ਵੱਖ-ਵੱਖ ਨਾਮੀ ਕੰਪਨੀਆਂ ਵਲੋਂ ਕੀਤੀ ਜਾ ਰਹੀ ਹੈ ਸ਼ਿਰਕਤ
  • 10 ਸਤੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ
  • 14 ਸਤੰਬਰ ਨੂੰ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ
  • 16 ਸਤੰਬਰ ਨੂੰ ਟੀਡੀਪੀ ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰ ਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਲੱਗਣਗੇ ਰੁਜ਼ਗਾਰ ਮੇਲੇ

          ਬਠਿੰਡਾ, 9 ਸਤੰਬਰ : ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਡਾਇਰੈਕਟੋਰੇਟ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਕਰਵਾਏ ਜਾ ਰਹੇ ਰੁਜ਼ਗਾਰ ਮੇਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਲਈ ਬਹੁਤ ਹੀ ਸਹਾਈ ਸਿੱਧ ਹੋਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ 7ਵੇਂ ਜ਼ਿਲ੍ਹਾ ਪੱਧਰੀ ਚਾਰ ਰੋਜ਼ਾ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੂਟਾ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ ਅਗਰਵਾਲ, ਨਗਰ ਨਿਗਮ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਡਿਪਟੀ ਮੇਅਰ ਸ਼੍ਰੀ ਹਰਮੰਦਰ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਕਾਂਗਰਸੀ ਆਗੂ ਸ਼੍ਰੀ ਅਰੁਣ ਵਧਾਵਨ ਆਦਿ ਹਾਜ਼ਰ ਸਨ।

          ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਚ ਵੱਖ-ਵੱਖ ਥਾਵਾਂ ਤੇ ਲੱਗਣ ਵਾਲੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਕਰੀਬ 15 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਕੰਪਨੀਆਂ ਚ 15 ਹਜ਼ਾਰ ਆਸਾਮੀਆਂ ਇਕੱਤਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਬੇਰੁਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

        ਜ਼ਿਲ੍ਹੇ ਅੰਦਰ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਦੱਸਿਆ ਕਿ 7ਵੇਂ ਮੈਗਾ ਰੁਜ਼ਗਾਰ ਮੇਲੇ ਤਹਿਤ 10 ਸਤੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬੋਰਡ, 14 ਸਤੰਬਰ ਨੂੰ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਅਤੇ 16 ਸਤੰਬਰ ਨੂੰ ਟੀਡੀਪੀ ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰ ਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲੇ ਲਗਾਏ ਜਾਣਗੇ।

      ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ 5ਵੀਂ ਜਮਾਤ ਤੋਂ ਲੈ ਕੇ ਪੋਸਟ ਗ੍ਰੈਜੁਏਟ ਤੇ ਆਈਟੀਆਈ ਨਾਲ ਸਬੰਧਤ ਵੱਖ-ਵੱਖ ਟ੍ਰੇਡਾਂ ਪਾਸ ਬੇਰੁਜ਼ਗਾਰ ਨੌਜਵਾਨਾਂ ਦੀ ਅਕਾਲ ਅਕੈਡਮੀ, ਆਈਸੀਆਈਸੀ ਬੈਂਕ ਕੋਟਕ ਲਾਇਫ਼ ਇੰਸ਼ੋਰੈਂਸ਼, ਐਚਡੀਐਫ਼ਸੀ ਲਾਇਫ਼ ਇੰਸ਼ੋਰੈਂਸ਼, ਟਰਾਈਡੈਂਟ ਬਰਨਾਲਾ, ਇੰਡੀਆ ਜਾਬ ਕਾਰਡ ਪੁਖਰਾਜ ਹੈਲਥ, ਇਜਾਇਲ ਹਰਬਰ, ਅਗਰਵਾਲ ਗਲਾਸ, ਗਰਗ ਇਕਰੈਲਿਕਸ ਆਦਿ ਕੰਪਨੀਆਂ ਵਲੋਂ ਚੋਣ ਕਰਕੇ ਉਨਾਂ ਦੀ ਯੋਗਤਾ ਤੇ ਕਿੱਤੇ ਅਨੁਸਾਰ ਰੁਜ਼ਗਾਰ ਲਈ ਚੋਣ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਯੂਨੀਵਰਸਿਟੀ ਵਿਚ ਲਗਾਏ ਜਾਣ ਵਾਲੇ ਰੋਜ਼ਗਾਰ ਮੇਲੇ ਵਿਚ ਵੱਖ-ਵੱਖ ਕੰਪਨੀਆਂ ਵਲੋਂ ਲਗਾਏ ਗਏ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ।

          ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੂਟਾ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਲਗਾਏ ਜਾ ਰਹੇ ਇਹ ਰੋਜ਼ਗਾਰ ਮੇਲੇ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਣਗੇ। ਇਸ ਦੌਰਾਨ ਰਜਿਸਟਰਾਰ ਡਾ. ਗੁਰਿੰਦਰਪਾਲ ਬਰਾੜ, ਕੈਂਪਸ ਡਾਇਰੈਕਟਰ ਡਾ. ਸਵੀਨਾ ਬਾਂਸਲ, ਡਾਇਰੈਕਟਰ ਟੇ੍ਰਨਿੰਗ ਐਡ ਪਲੇਸਮੈਂਟ ਹਰਜੋਤ ਸਿੰਘ ਸਿੱਧੂ ਵਲੋਂ ਪਹੁੰਚੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਅਤੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।