Punjab

ਮੰਡੀਆਂ ’ਚ ਪਹੁੰਚੀ ਕਣਕ ਵਿਚੋਂ 99.85 ਫੀਸਦੀ ਦੀ ਹੋਈ ਖ਼ਰੀਦ

 

 

 

ਮੰਡੀਆਂ ’ਚ ਪਹੁੰਚੀ ਕਣਕ ਵਿਚੋਂ 99.85 ਫੀਸਦੀ ਦੀ ਹੋਈ ਖ਼ਰੀਦ

*ਕਿਸਾਨਾਂ ਨੂੰ ਕਰੀਬ 292 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਨਵਾਂਸ਼ਹਿਰ, 27 ਅਪ੍ਰੈਲ :

ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 185132 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 184861 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 99.85 ਫੀਸਦੀ ਬਣਦੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ ਪਨਗ੍ਰੇਨ ਵੱਲੋਂ 55238 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 42100 ਮੀਟਿ੍ਰਕ ਟਨ, ਪਨਸਪ ਵੱਲੋਂ 39664 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 24410 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 23449 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 291.58 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 84.54 ਕਰੋੜ, ਮਾਰਕਫੈੱਡ ਵੱਲੋਂ 73.02 ਕਰੋੜ, ਪਨਸਪ ਵੱਲੋਂ 68.37 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 38.66 ਅਤੇ ਐਫ. ਸੀ. ਆਈ ਵੱਲੋਂ 26.99 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 98363 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

ਉਨਾਂ ਦੱਸਿਆ ਕਿ ਹਾੜੀ ਦਾ ਇਹ ਖ਼ਰੀਦ ਸੀਜ਼ਨ ਪਿਛਲੇ ਸਾਲ ਨਾਲੋਂ ਪਹਿਲਾਂ ਮੁਕੰਮਲ ਹੋ ਜਾਵੇਗਾ, ਕਿਉਂਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲੇ ਵਿਚ 87736 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਜਿਥੇ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਥੇ ਕੋਵਿਡ ਮਹਾਮਾਰੀ ਤੋਂ ਸੁਰੱਖਿਆ ਲਈ ਵੀ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ। ਉਨਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਧਿਰਾਂ ਵੱਲੋਂ ਸੁਚਾਰੂ ਅਤੇ ਸੁਰੱਖਿਅਤ ਖ਼ਰੀਦ ਲਈ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।

 

Related Articles

Leave a Reply

Your email address will not be published. Required fields are marked *

Back to top button
error: Sorry Content is protected !!