ਪੋਸਟ ਮੈਟ੍ਰਿਕ ਸਕਾਲਰਸਪਿ ਰਾਸੀ ਘੁਟਾਲੇ ਖਿਲਾਫ ਆਪ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਅੱਗੇ ਕੀਤਾ ਰੋਸ ਪ੍ਰਦਰਸਨ
…ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਹੋਵੇ ਦਰਜ: ਆਪ
…15 ਜੂਨ ਨੂੰ ਪੰਜਾਬ ਦੇ ਸਾਰੇ ਜਿਿਲ੍ਹਆਂ ਵਿੱਚ ਡਿਪਟੀ ਕਮਿਸਨਰਾਂ ਦੇ ਦਫਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ
…ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਐਲਾਨ ਮੁਤਾਬਕ ਪੁਲੀਸ ਹਿਰਾਸਤ ਵਿੱਚ ਹੀ ਸੁਰੂ ਕੀਤੀ ਭੁੱਖ ਹੜਤਾਲ
ਚੰਡੀਗੜ੍ਹ, 14 ਜੂਨ
ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਵਿੱਚ ਕੀਤੇ ਘੁਟਾਲੇ ਖਿਲਾਫ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ ਅੱਗੇ ਧਰਨਾ ਪ੍ਰਦਰਸਨ ਕੀਤਾ ਗਿਆ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਦੇ ਨਾਲ ਨਾਲ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾਂ ਮਾਸਟਰ ਬਲਦੇਵ ਸਿੰਘ ਜੈਤੋਂ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੋਸ ਪ੍ਰਦਰਸਨ ਕੀਤਾ। ਜੋਰ ਸੋਰ ਨਾਲ ਚੱਲ ਰਹੇ ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਪ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਜਬਰਦਰਸਤੀ ਹਿਰਾਸਤ ਵਿੱਚ ਲੈ ਕੇ ਸੈਕਟਰ 17 ਦੇ ਥਾਣੇ ਵਿੱਚ ਭੇਜ ਦਿੱਤਾ ਗਿਆ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਐਲਾਨ ਮੁਤਾਬਕ ਪੁਲੀਸ ਹਿਰਾਸਤ ਵਿੱਚ ਹੀ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ।
ਇਸ ਸਮੇਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ ‘ਤੇ ਪੁਲੀਸ ਪ੍ਰਸਾਸਨ ਨੇ ਸਾਡਾ ਰੋਸ ਪ੍ਰਦਰਸਨ ਕਰਨ ਦਾ ਸੰਵਿਧਾਨ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜਿਿਲ੍ਹਆਂ ਵਿੱਚ ਡਿਪਟੀ ਕਮਿਸਨਰਾਂ ਦੇ ਦਫਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਪ ਦਾ ਸੰਘਰਸ ਜਾਰੀ ਰਹੇਗਾ।
ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸੰਕਰ ਸਿਰੋਜ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਪਿ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜੀਫਾ ਰਾਸੀ ਆਪਣੇ ਨਜਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲੀਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।
ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦੇ ਘੁਟਾਲੇ ਖਲਿਾਫ ਆਵਾਜ ਬੁਲੰਦ ਕਰਨ ‘ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ। ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ ‘ਤੇ ਡਾਕੇ ਮਾਰੇ ਹਨ। ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦਾ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜਮਾਂ ਨੂੰ ਤਰੱਕੀਆਂ ਦੇਣ ਵਿੱਚ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਦੇਖ ਕੇ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸਪਿ ਰਾਸੀ ਦੀ ਕੁੱਝ ਰਕਮ ਜਾਰੀ ਕਰਕੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲਣਗੇ।