ਹਰਮੀਤ ਸੰਧੂ ਦੇ ਹੱਕ ‘ਚ ਲਾਏ ਜਿੰਦਾਬਾਦ ਦੇ ਨਾਅਰੇ
ਤਰਨਤਾਰਨ, 1 ਨਵੰਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਮੁਹਿੰਮ ਦਿਨ-ਬ-ਦਿਨ ਸਿਖਰਾਂ ਵੱਲ ਵੱਧ ਰਹੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਬੀੜ ਰਾਜਾ ਤੇਜਾ ਸਿੰਘ (ਝਬਾਲ) ਵਿਖੇ ਸਾਬਕਾ ਸਰਪੰਚ ਪ੍ਰਤਾਪ ਸਿੰਘ ਜੀ ਦੇ ਗ੍ਰਹਿ ਵਿਖੇ ਇੱਕ ਵਿਸ਼ਾਲ ‘ਲੋਕ ਮਿਲਣੀ’ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਡਿੰਪੀ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਲੋਕ ਮਿਲਣੀ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਨੇ ਇਸ ਸਮਾਗਮ ਨੂੰ ਹੋਰ ਯਾਦਗਾਰ ਬਣਾ ਦਿੱਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਉਤਸ਼ਾਹ ਦੱਸਦਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਪਿੰਡਾਂ ਦੇ ਛੋਟੇ ਇਕੱਠ ਵੱਡੇ ਕਾਫ਼ਲਿਆਂ ਵਿੱਚ ਤਬਦੀਲ ਹੋ ਰਹੇ ਹਨ, ਇਹ ਆਮ ਆਦਮੀ ਪਾਰਟੀ ਅਤੇ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਅਗਲੇ ਪੜਾਅ ਵੱਲ ਲੈ ਕੇ ਜਾ ਰਿਹਾ ਹੈ। ਪਿੰਡ ਵਾਸੀਆਂ ਦੇ ਇਸ ਸਮਰਥਨ ਨੇ ‘ਆਪ’ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ।

ਤਰਨਤਾਰਨ ਵਿੱਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ, ਪਿੰਡ ਮੰਨਣ ਦੀਆਂ ਬਹਿਕਾ ਤੋਂ ਜਸਨਦੀਪ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ
ਤਰਨਤਾਰਨ, 1 ਨਵੰਬਰ
ਤਰਨਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਅਤੇ ਆਮ ਆਦਮੀ ਪਾਰਟੀ ਨੂੰ ਬਲ ਮਿਲਿਆ ਜਦੋਂ ਤਰਨਤਾਰਨ ਹਲਕੇ ਦੇ ਪਿੰਡ ਮੰਨਣ ਦੀਆਂ ਬਹਿਕਾ ਤੋਂ ਉਘੇ ਅਕਾਲੀ ਆਗੂ ਜਸਨਦੀਪ ਸਿੰਘ ਆਪਣੇ ਪੂਰੇ ਪਰਿਵਾਰ ਨਾਲ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਆਪ ਉਮੀਦਵਾਰ ਹਰਮੀਤ ਸੰਧੂ ਨੇ ਜਸਨਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਅਤੇ ਭਗਵੰਤ ਮਾਨ ਸਰਕਾਰ ਦੇ ਲੋਕ ਭਲਾਈ ਕਾਰਜਾਂ ਵਿੱਚ ਜਨਤਾ ਦੇ ਵਿਸ਼ਵਾਸ ਦਾ ਪ੍ਰਮਾਣ ਹੈ।
ਸੰਧੂ ਨੇ ਕਿਹਾ ਕਿ ਜਸਦੀਪ ਸਿੰਘ ਵਰਗੇ ਇਮਾਨਦਾਰ ਅਤੇ ਸਮਾਜ ਸੇਵਕਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਤਰਨਤਾਰਨ ਹਲਕੇ ਵਿੱਚ ‘ਆਪ’ ਦੀ ਜਿੱਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਪ’ ਦੀ ਰਾਜਨੀਤੀ ਸੇਵਾ ਅਤੇ ਇਮਾਨਦਾਰੀ ‘ਤੇ ਅਧਾਰਤ ਹੈ। ਅਸੀਂ ਜਨਤਾ ਦੇ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗੇ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ – ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਲਾਕ ਕੁਆਰਡੀਨੇਟਰਜ਼ ਦੀ ਹੋਈ ਮੀਟਿੰਗ
ਤਰਨਤਾਰਨ, 1 ਨਵੰਬਰ, 2025
ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ 11 ਨਵੰਬਰ ਨੂੰ ਹੋਣ ਵਾਲੀ ਜਿਮਨੀ ਚੋਣ ਦੇ ਸਬੰਧ ਵਿੱਚ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਤਰਨਤਾਰਨ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਲਾਕ ਕੁਆਰਡੀਨੇਟਰਜ਼ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਸ. ਬਰਸਟ ਨੇ ਟੀਮ ਮੈਂਬਰਾਂ ਵੱਲੋ ਕੀਤੀ ਜਾ ਰਹੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਗਈ। ਸੂਬਾ ਜਨਰਲ ਸਕੱਤਰ ਵੱਲੋਂ ਹਲਕਾ ਤਰਨਤਾਰਨ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਪੱਖੀ ਕਾਰਜਾਂ ਅਤੇ ਉਪਲੱਬਧੀਆਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਇਆ ਜਾਵੇ।
ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਸਾਲੀ ਕਾਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਆਪਣੇ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਨੋਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੋਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਇਆ ਕਰਵਾਇਆ ਜਾ ਰਹੀਆਂ ਹਨ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦਿੱਤਾ ਜਾ ਰਿਹਾ ਹੈ। ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਇਸਦੇ ਨਾਲ ਹੀ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।
ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ, ਹਲਕਾ ਤਰਨਤਾਰਨ ਕੁਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ, ਜਿਲਾ ਵਾਇਸ ਕੁਆਰਡੀਨੇਟਰ ਹਰਪ੍ਰੀਤ ਸਿੰਘ ਧੁੰਨਾ, ਸਰਪੰਚ ਆਲਮਵੀਰ ਸਿੰਘ, ਪ੍ਰਭਦੀਪ ਸਿੰਘ ਜੱਗੀ, ਵਾਇਸ ਬਲਾਕ ਪ੍ਰਧਾਨ ਮਲਕੀਤ ਸਿੰਘ ਮਾਲੂਵਾਲ, ਦਲਜੀਤ ਸਿੰਘ ਵਿੱਰਦੀ, ਰਾਮ ਸਿੰਘ ਛੀਨਾ, ਗੁਰਵੰਤ ਸਿੰਘ ਰੋੜਾਵਾਲੀਆ, ਸਰਪੰਚ ਕਿਰਪਾਲ ਸਿੰਘ, ਬਲਜੀਤ ਸਿੰਘ ਖਹਿਰਾ, ਸਰਪੰਚ ਨਿਸ਼ਾਨ ਸਿੰਘ ਮੱਲੀਆ, ਹਰਮਨਜੀਤ ਸਿੰਘ ਮੁੱਗਲ ਚੱਕ, ਮਨਿੰਦਰ ਸਿੰਘ ਭਾਟਿਆ, ਜਤਿੰਦਰ ਸਿੰਘ, ਨਿਸ਼ਾਨ ਸਿੰਘ ਜਗਤਪੁਰਾ, ਕੇਵਲ ਸਿੰਘ, ਕੁਲਦੀਪ ਸਿੰਘ, ਕੁਲਦੀਪ ਸਿੰਘ ਬਾਬਾ ਮੋਟਰ ਵਾਲੇ, ਗੁਰਚਰਨ ਸਿੰਘ, ਸਤਪਾਲ ਸਿੰਘ, ਸ਼ਵਿੰਦਰ ਸਿੰਘ ਸਰਪੰਚ, ਅਮਰਜੀਤ ਸਿੰਘ ਮਾਲੂਵਾਲ, ਨਿਰਵੈਰ ਸਿੰਘ ਪਰਾਸਰ ਸਮੇਤ ਹੋਰ ਵੀ ਮੌਜੂਦ ਰਹੇ।

*ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਸਰਪੰਚ ਨਿਰਵੈਲ ਸਿੰਘ ਪਰਿਵਾਰ ਸਮੇਤ ‘ਆਪ’ ‘ਚ ਸ਼ਾਮਲ*
*’ਆਪ’ ਉਮੀਦਵਾਰ ਹਰਮੀਤ ਸੰਧੂ ਨੇ ਕਰਾਇਆ ਸ਼ਾਮਿਲ*
ਤਰਨਤਾਰਨ, 1 ਨਵੰਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੀ ਮੁਹਿੰਮ ਨੂੰ ਅੱਜ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਚੀਮਾ ਖੁਰਦ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਨਿਰਵੈਲ ਸਿੰਘ ਆਪਣੇ ਪੁੱਤਰ ਅੰਮ੍ਰਿਤਪਾਲ ਸਿੰਘ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।
‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਖੁਦ ਨਿਰਵੈਲ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਹਰਮੀਤ ਸੰਧੂ ਨੇ ਕਿਹਾ ਕਿ ਨਿਰਵੈਲ ਸਿੰਘ ਵਰਗੇ ਸੀਨੀਅਰ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਕੇ ਲੋਕ ਹੁਣ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਇਸ ਮੌਕੇ ਹਰਮੀਤ ਸਿੰਘ ਸੰਧੂ ਨੇ ਤਰਨਤਾਰਨ ਦੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਜੋ ਵਿਸ਼ਵਾਸ ਦਿਖਾਇਆ ਜਾ ਰਿਹਾ ਹੈ, ਅਸੀਂ ਉਸ ਲਈ ਬਹੁਤ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਇਹ ਸਮਰਥਨ ਦੱਸਦਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਖੁਸ਼ ਹਨ ਅਤੇ ਜ਼ਿਮਨੀ ਚੋਣ ਵਿੱਚ ‘ਆਪ’ ਨੂੰ ਵੱਡੀ ਜਿੱਤ ਦਿਵਾਉਣਗੇ।
ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ,ਪ੍ਰਮੁੱਖ ਅਕਾਲੀ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ
*ਆਪ’ ਦੀ ਲੋਕ-ਪੱਖੀ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ, ਸੈਂਕੜੇ ਅਕਾਲੀ ਸਮਰਥਕਾਂ ਨੇ ਬਦਲਾਅ ਨੂੰ ਅਪਣਾਇਆ*
*ਆਪ’ ਵਿੱਚ ਮਾਨਤਾ ਕੰਮ ਤੋਂ ਮਿਲਦੀ ਹੈ, ਸਿਫਾਰਸ਼ਾਂ ਤੋਂ ਨਹੀਂ: ਸ਼ੈਰੀ ਕਲਸੀ*
*ਆਪ’ ਆਗੂਆਂ ਨੇ ਪੀਯੂ ਸੈਨੇਟ ਨੂੰ ਭੰਗ ਕਰਨ ਲਈ ਭਾਜਪਾ ਦੀ ਕੀਤੀ ਨਿੰਦਾ, ਇਸਨੂੰ ਇੱਕ ਹੋਰ ਪੰਜਾਬ ਵਿਰੋਧੀ ਕਦਮ ਦੱਸਿਆ*
ਤਰਨਤਾਰਨ, 1 ਨਵੰਬਰ
ਆਮ ਆਦਮੀ ਪਾਰਟੀ (ਆਪ) ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਉਸ ਸਮੇਂ ਇੱਕ ਹੋਰ ਵੱਡਾ ਰਾਜਨੀਤਿਕ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਪ੍ਰਮੁੱਖ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਸਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਇਮਾਨਦਾਰ ਸ਼ਾਸਨ ਪ੍ਰਤੀ ਪਾਰਟੀ ਦੀ ਵਚਨਬੱਧਤਾ ਵਿੱਚ ਵਿਸ਼ਵਾਸ ਪ੍ਰਗਟ ਕੀਤਾ।
ਵਰੁਣ ਕੁਮਾਰ, ਮਾਰਕੀਟ ਕਮੇਟੀ ਚੇਅਰਮੈਨ ਰਾਜਾ ਸਾਂਸੀ, ਨਰਿੰਦਰ ਸਿੰਘ ਨਾਗੀ ਤੋਂ ਉਤਸ਼ਾਹਿਤ ਹੋ ਕੇ ਸਤਨਾਮ ਸਿੰਘ, ਮਨੋਹਰ ਲਾਲ, ਪ੍ਰੀਤ ਸਿੰਘ ਹੈਪੀ, ਸਾਜਨ, ਪਰਮ ਕੁਮਾਰ, ਰੋਹਿਤ, ਆਸ਼ੂ, ਪ੍ਰਿੰਸ, ਤਰਨ, ਅਮਰੀਕ ਸਿੰਘ, ਜੋਗਾ ਸਿੰਘ, ਸਾਜਨ, ਹਰਪ੍ਰੀਤ ਸਿੰਘ ਸਮੇਤ ਕਈ ਪਰਿਵਾਰਾਂ ਨੇ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸੇ ਤਰ੍ਹਾਂ ‘ਆਪ’ ਆਗੂ ਜਸਬੀਰ ਸਿੰਘ ਸੌਂਧ ਤੋਂ ਪ੍ਰੇਰਿਤ ਹੋ ਕੇ ਕਈ ਹੋਰ ਪਰਿਵਾਰ ਸਹਿਬਦੀਪ ਸਿੰਘ, ਗੁਰਸ਼ੇਰ ਸਿੰਘ, ਜਰਮਨਜੀਤ ਸਿੰਘ, ਗੁਲਜਾਰ ਸਿੰਘ, ਅਵਤਾਰ ਸਿੰਘ, ਸ਼ਰਨਜੀਤ ਸਿੰਘ, ਮੁਹੱਬਤ ਸਿੰਘ, ਗੁਰਦੀਪ ਸਿੰਘ, ਗੁਰਸੇਵਕ ਸਿੰਘ, ਮਨਵੀਰ ਸਿੰਘ, ਜਬਲਪ੍ਰੀਤ ਸਿੰਘ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ।
‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਜਨਰਲ ਸਕੱਤਰ ਡਾ. ਐੱਸ.ਐੱਸ. ਆਹਲੂਵਾਲੀਆ, ਚੇਅਰਮੈਨ ਹਰਚੰਦ ਸਿੰਘ ਬਰਸਟ, ‘ਆਪ’ ਆਗੂ ਸੁਰ ਸਿੰਘ ਨੇ ਇਨ੍ਹਾਂ ਪਰਿਵਾਰਾਂ ਦਾ ‘ਆਪ’ ‘ਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਮੁੜ ਦੁਹਰਾਇਆ ਕਿ ਆਮ ਆਦਮੀ ਪਾਰਟੀ ਹੀ ਆਮ ਲੋਕਾਂ ਦੀ ਸੱਚੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਪ’ ਵਿੱਚ ਕਿਸੇ ਨੂੰ ਵੀ ਕਿਸੇ ਦੇ ਮਿਹਰਬਾਨ ਹੋਣ ਜਾਂ ਸਿਫ਼ਾਰਸ਼ਾਂ ਦੀ ਲੋੜ ਨਹੀਂ ਹੈ। ਜੋ ਲੋਕ ਅਤੇ ਉਨ੍ਹਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਦੇ ਹਨ, ਉਹ ਯੋਗਤਾ ਦੇ ਆਧਾਰ ‘ਤੇ ਮਾਨਤਾ ਪ੍ਰਾਪਤ ਕਰਦੇ ਹਨ। ਆਪ ਦੇ ਦਰਵਾਜ਼ੇ ਉਨ੍ਹਾਂ ਸਾਰਿਆਂ ਲਈ ਖੁੱਲ੍ਹੇ ਹਨ ਜੋ ਨਿਰਸਵਾਰਥ ਹੋ ਕੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ।
ਡਾ. ਆਹਲੂਵਾਲੀਆ ਅਤੇ ਹਰਚੰਦ ਸਿੰਘ ਬਰਸਟ ਨੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਪ ਨੂੰ ਸਮਰਥਨ ਦੇਣ ਦੇ ਉਨ੍ਹਾਂ ਦੇ ਫੈਸਲੇ ਨੂੰ ਇੱਕ ਸਮਝਦਾਰੀ ਅਤੇ ਸਮੇਂ ਸਿਰ ਲਿਆ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ‘ਪੰਥ’ ਦੀ ਪਾਰਟੀ ਨਹੀਂ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਨਕਾਰ ਦਿੱਤਾ ਹੈ। ਉਹ ਹੁਣ ਸੂਬੇ ਦੇ ਰਾਜਨੀਤਿਕ ਦ੍ਰਿਸ਼ਟੀਕੋਣ ਵਿੱਚ ਅਪ੍ਰਸੰਗਿਕ ਹਨ।
ਆਪ ਆਗੂਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਨੂੰ ਖਤਮ ਕਰਨ ਲਈ ਭਾਜਪਾ ਸਰਕਾਰ ਦੀ ਸਖ਼ਤ ਆਲੋਚਨਾ ਵੀ ਕੀਤੀ, ਇਸਨੂੰ ਪੰਜਾਬ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਿਹਾ। ਹਰਚੰਦ ਸਿੰਘ ਬਰਸਾਟ ਨੇ ਕਿਹਾ, “ਇਹ ਭਾਜਪਾ ਦਾ ਇੱਕ ਹੋਰ ਪੰਜਾਬ ਵਿਰੋਧੀ ਫੈਸਲਾ ਹੈ। ਪੰਜਾਬ ਨੂੰ ਅਜਿਹੇ ਆਗੂਆਂ ਦੀ ਲੋੜ ਹੈ ਜੋ ਬਿਨਾਂ ਕਿਸੇ ਸਮਝੌਤੇ ਦੇ ਇਸਦੇ ਹਿੱਤਾਂ ਲਈ ਲੜਨ, ਅਤੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਚਾਰ ਸਾਲਾਂ ਤੋਂ ਬਿਲਕੁਲ ਇਹੀ ਕਰ ਰਹੇ ਹਨ। ਭਾਵੇਂ ਇਹ ਪੰਜਾਬ ਦੇ ਪਾਣੀਆਂ ਬਾਰੇ ਹੋਵੇ, ਬਕਾਇਆ ਫੰਡਾਂ ਬਾਰੇ ਹੋਵੇ, ਜਾਂ ਸੰਵਿਧਾਨਕ ਅਧਿਕਾਰਾਂ ਬਾਰੇ ਹੋਵੇ, ਮੁੱਖ ਮੰਤਰੀ ਮਾਨ ਹਮੇਸ਼ਾ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹੇ ਹਨ।
ਇਨ੍ਹਾਂ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ, ਜੋ ਪਾਰਟੀ ਦੀ ਪਾਰਦਰਸ਼ੀ, ਲੋਕ-ਕੇਂਦ੍ਰਿਤ ਰਾਜਨੀਤੀ ਵਿੱਚ ਵਧ ਰਹੇ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

*’ਆਪ’ ਦੀ ਮੁਹਿੰਮ ਨੂੰ ਪਿੰਡ ਭੋਜੀਆਂ ‘ਚ ਮਿਲਿਆ ਵੱਡਾ ਹੁੰਗਾਰਾ, ਲੋਕਾਂ ਨੇ ਕਿਹਾ- ਸਾਡੀ ਪ੍ਰਤੀਬੱਧਤਾ ‘ਆਪ’ ਦੇ ਨਾਲ*
*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ ‘ਆਪ’ ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*
ਤਰਨਤਾਰਨ, 1 ਨਵੰਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਸਬੰਧ ਵਿੱਚ ਪਿੰਡ ਭੋਜੀਆਂ ਵਿਖੇ ਹੋਈ ਇੱਕ ਪ੍ਰਭਾਵਸ਼ਾਲੀ ‘ਲੋਕ ਮਿਲਣੀ’ ਵਿੱਚ ਆਮ ਆਦਮੀ ਪਾਰਟੀ ਨੂੰ ਪਿੰਡ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਮਿਲਿਆ। ਇਹ ਮੀਟਿੰਗ ਸਥਾਨਕ ਆਗੂ ਹਰਪ੍ਰੀਤ ਸਿੰਘ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਗਈ।
ਇਸ ‘ਲੋਕ ਮਿਲਣੀ’ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਪਿੰਡ ਵਾਸੀਆਂ ਦੇ ਇਸ ਭਰਵੇਂ ਸਮਰਥਨ ਨੇ ਮਾਹੌਲ ਨੂੰ ਬੇਹੱਦ ਉਤਸ਼ਾਹਜਨਕ ਬਣਾ ਦਿੱਤਾ।
ਇਸ ਮੌਕੇ ਸੰਧੂ ਨੇ ਕਿਹਾ ਕਿ ਪਿੰਡ ਭੋਜੀਆਂ ਦੀ ਸੰਗਤ ਨੇ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਜੋ ਵਚਨ ਦਿੱਤਾ ਹੈ, ਉਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤਰਨਤਾਰਨ ਦੇ ਲੋਕਾਂ ਦੀ ਪ੍ਰਤੀਬੱਧਤਾ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਨਾਲ ਹੈ।
ਆਪ ਆਗੂਆਂ ਨੇ ਕਿਹਾ ਕਿ ਅਸੀਂ ਤਰਨਤਾਰਨ ਦੀ ਸੰਗਤ ਵੱਲੋਂ ਸਾਡੇ ਉਮੀਦਵਾਰ ਹਰਮੀਤ ਸੰਧੂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਵਿਸ਼ਵਾਸ ਦੇ ਤਹਿ ਦਿਲੋਂ ਧੰਨਵਾਦੀ ਹਾਂ। ਇਹ ਸਮਰਥਨ ਆਉਣ ਵਾਲੀ ਜ਼ਿਮਨੀ ਚੋਣ ਵਿੱਚ ‘ਆਪ’ ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ ਹੈ।

