Punjab

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਲ ਪਟਵਾਰੀ, ਜ਼ਿਲ੍ਹੇਦਾਰ ਅਤੇ ਨਹਿਰੀ ਪਟਵਾਰੀ ਦੀ ਲਿਖਤੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ

ਮਾਨਸਾ, 06 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਲ ਪਟਵਾਰੀ, ਜ਼ਿਲ੍ਹੇਦਾਰ ਅਤੇ ਨਹਿਰੀ ਪਟਵਾਰੀ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਸਥਾਪਿਤ ਕੀਤੇ 28 ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਪ੍ਰੀਖਿਆ  8 ਅਗਸਤ 2021 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਜਾਂ ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਦੀ ਮਨਾਹੀ ਹੈ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਊਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।  ਇਹ ਹੁਕਮ 8 ਅਗਸਤ 2021 ਲਈ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button
error: Sorry Content is protected !!