Punjab

ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

 

– ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਕੀਤੀ ਸ਼ਿਰਕਤ 

 

-ਐਡਵੋਕੇਟ ਹਰਪ੍ਰੀਤ ਸੰਧੂ ਨੂੰ ਦਿੱਤੀਆਂ ਸ਼ੁਭਕਾਮਨਾਵਾਂ 

 

ਚੰਡੀਗੜ੍ਹ, 29 ਨਵੰਬਰ:

 

ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ।

 

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਸੰਧੂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

 

ਉੱਘੇ ਵਕੀਲ ਹਰਪ੍ਰੀਤ ਸਿੰਘ ਸੰਧੂ, ਜੋ ਇੱਕ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ, ਨੇ ਕਿਹਾ ਕਿ ਇਸ ਆਈ.ਟੀ. ਯੁੱਗ ਵਿੱਚ ਤਕਨਾਲੋਜੀ ਸੇਵਾਵਾਂ ਨੂੰ ਦੇਖਦਿਆਂ ਅੱਜ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦੇ ਮਾਰਗਦਰਸ਼ਨ ਹੇਠ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੀ ਧਰਤੀ ‘ਤੇ ਆਈ ਟੀ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹੋਰ ਉਪਰਾਲੇ ਕਰੀਏ।

 

ਲੋਕਪਾਲ ਪੰਜਾਬ ਜਸਟਿਸ ਵੀ.ਕੇ.ਸ਼ਰਮਾ, ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ, ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ, ਮੁੱਖ ਕਾਰਜਕਾਰੀ ਅਫ਼ਸਰ (ਸੀਈਓ) ਇਨਵੈਸਟ ਪੰਜਾਬ ਰਜਤ ਅਗਰਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਚਾਰਜ ਸੰਭਾਲਣ ਦੀ ਰਸਮ ਵਿੱਚ ਸ਼ਿਰਕਤ ਕੀਤੀ।

Adv Harpreet Sandhu assumes charge of Chairman Punjab Infotech

– Deputy Chief Minister Sukhjinder Singh Randhawa, Rural Development and Panchayats Minister Tript Rajinder Singh Bajwa, Industries Minister Gurkirat Singh and Agriculture Minister Randeep Singh Nabha attends charge assuming ceremony and conveyed best wishes to Adv Harpreet Sandhu

CHANDIGARH, November 29:

          Newly appointed Chairman of Punjab Information Technology and Communication Technology Corporation Limited, Adv Harpreet Singh Sandhu assumed charge of his office at Udyog Bhawan in the presence of Deputy Chief Minister Sukhjinder Singh Randhawa, Rural Development and Panchayats Minister Tript Rajinder Singh Bajwa, Industries Minister Gurkirat Singh and Agriculture Minister Randeep Singh Nabha.

          Deputy CM Sukhjinder Singh Randhawa, presented a Siropa (Robe of Honour) to Adv Sandhu and conveyed his best wishes to him.

          Congratulating Adv Sandhu, Cabinet Minister Gurkirat Singh expressed hope that Punjab Infotech will achieve new heights under the guidance of the new chairman. He also assured every possible support from Punjab Government to Adv Sandhu, while conveying his best wishes for the new stint.

          Eminent Lawyer Harpreet Singh Sandhu, who is also an Author and Nature Artist, said that keeping in view the technology services in this IT era, today it’s need of an hour, under the dynamic patronage and leadership of our Chief Minister Punjab Charanjit Singh Channi, to ensure that in the coming days we do efforts to uplift the IT industry on the land of Punjab with the guidance of Industries Minister Gurkirat Singh.

          Lokpal Punjab Justice VK Sharma, Principal Secretary Industries, Commerce & Investment Promotion Tejveer Singh, ADGP Jails Praveen Sinha, Chief Executive Officer (CEO) Invest Punjab Rajat Agarwal were among other prominent persons, who attended the charge assuming ceremony.

Related Articles

Leave a Reply

Your email address will not be published. Required fields are marked *

Back to top button
error: Sorry Content is protected !!