Punjab

ਸਿੱਖਿਆ ਵਿਭਾਗ ਵਿੱਚ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ  

ਸਿੱਖਿਆ ਵਿਭਾਗ ਵਿੱਚ  750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ 

 

ਚੰਡੀਗੜ੍ਹ, 2 ਅਪ੍ਰੈਲ: ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਸਿੱਖਿਆ ਵਿਭਾਗ ਵਿੱਚ  750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।

ਇਹ ਪ੍ਰਗਟਾਵਾ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨਰਮਨ ਬਹਿਲ ਨੇ ਅੱਜ ਇਥੇ ਕੀਤਾ।

 

ਉਨ੍ਹਾਂ ਨੇ ਦੱਸਿਆ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ਵਿੱਚ 2280 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਦੇ ਪਹਿਲੇ ਪੜਾਅ ਵਜੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਹੇਠ ਪੰਜਾਬ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿਚ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਭਰਨ ਲਈ 5 ਅਪ੍ਰੈਲ 2021 ਤੋਂ ਆਨਲਾਈਨ ਅਰਜੀਆਂ ਲੈਣ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਰੱਖੀ ਗਈ ਹੈ ਤੇ ਫੀਸ 29 ਅਪ੍ਰੈਲ ਤੱਕ ਜਮਾਂ ਕਰਵਾਈ ਜਾ ਸਕਦੀ ਹੈ।

 

ਸ੍ਰੀ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਜਿਸ ਵਿੱਚ ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉਨਤੀ ਅਫਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਵਿਭਾਗ ਵਿੱਚ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਵੀ ਸ਼ਾਮਲ ਹਨ।

ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੋਸ਼ਨ ਹੋ ਸਕੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!