Punjab

ਭਾਜਪਾ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਦਿੱਤਾ ਵੱਡਾ ਝਟਕਾ, ਬਹੁਤ ਸਾਰੇ ਦਿੱਗਜ ਆਪਣੇ ਸਾਥੀਆਂ ਸਮੇਤ ਹੋਏ ਭਾਜਪਾ ਵਿੱਚ ਸ਼ਾਮਲ

ਭਾਜਪਾ ਪੰਜਾਬ ਦਾ ਵਿਸਥਾਰ ਨਿਰੰਤਰ ਜਾਰੀ ਹੈ ਅਤੇ ਪੰਜਾਬ ‘ਚ ਇਸ ਵਾਰ ਬਣੇਗੀ ਭਾਜਪਾ ਸਰਕਾਰ: ਅਸ਼ਵਨੀ ਸ਼ਰਮਾ

 ਚੰਡੀਗੜ੍ਹ: 14 ਸਿਤੰਬਰ (  ), ਜਿਵੇਂ -ਜਿਵੇਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ, ਭਾਜਪਾ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ, ਪੰਜਾਬ ਦਾ ਵਿਸਥਾਰ ਨਿਰੰਤਰ ਜਾਰੀ ਹੈ, ਕਿਉਂਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਸਮੇਤ ਕਈ ਸਮਾਜਿਕ ਸੰਗਠਨਾਂ ਦੇ ਆਗੂ ਲਗਾਤਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਦੇਸ਼ ਦੇ ਹਿੱਤ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨI ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਦੌਰਾਨ ਇਹਨਾਂ ਸਾਰਿਆਂ ਨੂੰ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਅਤੇ ਹਰਜੀਤ ਸਿੰਘ ਗਰੇਵਾਲ, ਬਰਨਾਲਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਵੀ ਹਾਜ਼ਰ ਸਨ।

             ਰਾਜੇਸ਼ ਬਾਗਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਮਹੰਤ ਹਰਿੰਦਰ ਤੋਤਾ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਚਾਂਦ ਸਿੰਘ ਮਾਨ, ਕਾਂਗਰਸ ਦੇ ਪਿੰਡ ਚੰਨਣ ਵਾਲ ਤੋਂ ਸਰਪੰਚ ਬੂਟਾ ਸਿੰਘ, ਸ਼੍ਰੋਮਣੀ ਅਕਾਲੀ ਦੇ ਸਾਬਕਾ ਸਰਪੰਚ ਦਲ ਪਿੰਡ ਦੀਪਗੜ੍ਹ ਦੇ ਸਾਬਕਾ ਸਰਪੰਚ ਮੰਡੇਰ ਸਿੰਘ, ਪਿੰਡ ਪੰਡੋਰੀ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਪੰਡੋਰੀ, ਨੰਬਰਦਾਰ ਜੱਸੀ ਸਿੰਘ, ਪੰਚਾਇਤ ਮੈਂਬਰ ਗੱਗੂ ਸਿੰਘ, ਕਾਂਗਰਸ ਦੇ ਨੰਬਰਦਾਰ ਲਾਡੀ ਸਿੰਘ, ਕਾਂਗਰਸੀ ਆਗੂ ਅਤੇ ਸਮਾਜ ਸੇਵਕ ਲੰਬੜਦਾਰ ਕਾਲਾ ਸਿੰਘ, ਕਾਂਗਰਸੀ ਪੰਚਾਇਤ ਮੈਂਬਰ ਸਤਪਾਲ ਸਿੰਘ, ਬੱਲੀ ਸਿੰਘ, ਜਸਵੀਰ ਸਿੰਘ ਅਤੇ ਬੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਮੀਤ ਪ੍ਰਧਾਨ ਬਹਾਦਰ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸੇਵਕ ਸਿੰਘ, ਸਮਾਜ ਸੇਵੀ ਲਖਵੀਰ ਸਿੰਘ, ਰੇਸ਼ਮ ਸਿੰਘ, ਹਰਦੇਵ ਸਿੰਘ, ਜਗਰੂਪ ਸਿੰਘ, ਸੰਦੀਪ ਸਿੰਘ, ਨਿਰਭੈ ਸਿੰਘ, ਨੰਬਰਦਾਰ ਫੌਜੀ ਮੰਨਾ ਸਿੰਘ, ਪੱਪੂ ਸਿੰਘ, ਆਕਾਸ਼ ਸਿੰਘ, ਹੈਪੀ ਸਿੰਘ ਕਲਿਆਣੀ, ਪੰਮਾ ਸਿੰਘ, ਗੁਰੀ ਸਿੰਘ, ਗੋਪੀ ਸਿੰਘ, ਹੈਰੀ ਸਿੰਘ, ਪ੍ਰਦੀਪ ਸਿੰਘ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਸਹਿਜ ਸਿੰਘ, ਪ੍ਰਨੀਤ ਸਿੰਘ, ਮੰਨਾ ਸਿੰਘ, ਸਤਨਾਮ ਸਿੰਘ, ਕਿਰਪਾਲ ਸਿੰਘ, ਭੋਲਾ ਸਿੰਘ ਪੰਡੋਰੀ ਅਤੇ ਬਲਕਾਰ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਹਨ। .

    ਅਸ਼ਵਨੀ ਸ਼ਰਮਾ ਨੇ ਇਸ ਮੌਕੇ ਮੀਡਿਆ ਨਾਲ ਗਲਬਾਤ ਕਰਦਿਆਂ ‘ਚ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਰੀਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਨਿਘਾ ਸਵਾਗਤ ਕੀਤਾI ਉਹਨਾਂ ਕਿਹਾ ਕਿ ਇਹ ਸਾਰੇ ਆਪੋ-ਆਪਣੀਆਂ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਪਣੀਆਂ ਜਥੇਬੰਦੀਆਂ ਛੱਡ ਕੇ ਭਾਜਪਾ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨI ਸਾਰੇ ਆਪੋ-ਆਪਣੀਆਂ ਪਾਰਟੀਆਂ ਵਿੱਚ ਬਹੁਤ ਸਰਗਰਮ ਵਰਕਰ ਰਹੇ ਹਨ ਅਤੇ ਸਾਰੇ ਸਮਾਜ ਨਾਲ ਜੁੜੇ ਹੋਏ ਹਨI ਇਹਨਾਂ ਸਾਰੀਆਂ ਨੇ ਲੋਕ ਹਿੱਤ ਲਈ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਇਹਨਾਂ ਦੇ ਕੰਮ ਦੇ ਮੱਦੇਨਜ਼ਰ ਇਹਨਾਂ ਨੂੰ ਭਾਜਪਾ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਉਤਸ਼ਾਹ ਨਾਲ ਕੰਮ ਕਰਨਗੇ ਅਤੇ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਭਾਜਪਾ ਲਈ ਅਨੁਕੂਲ ਹਨ ਅਤੇ ਲੋਕ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ‘ਤੋਂ ਬਹੁਤ ਦੁਖੀ ਹਨ ਅਤੇ 2022 ਦੀਆਂ ਚੋਣਾਂ ਵਿੱਚ ਭਾਜਪਾ ਦੇ ਬਦਲ ਵਜੋਂ ਸੂਬੇ ਦੀ ਵਾਗਡੋਰ ਸੌਂਪਣ ਦਾ ਮਨ ਬਣਾ ਲਿਆ ਹੈ।

                ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਵਲੋਂ ਉਹਨਾਂ ਉਪਰ ਪ੍ਰਗਟਾਏ ਭਰੋਸੇ ‘ਤੇ ਸ਼ਤ-ਪ੍ਰਤੀਸ਼ਤ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਰਾਸ਼ਟਰ ਨੇ ਇਕਜੁੱਟ ਹੋ ਕੇ ਅੱਗੇ ਵਧਣਾ ਹੈ ਤਾਂ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਨੇਤਾ ਦੀ ਲੋੜ ਹੈ, ਜੋ ਦੇਸ਼ ਨੂੰ ਸਹੀ ਦਿਸ਼ਾ ਵੱਲ ਲਿਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੀਆਂ ਦਲਿਤ ਸਮਾਜ ਅਤੇ ਲੋਕ ਪੱਖੀ ਨੀਤੀਆਂ ਅਤੇ ਦੇਸ਼ ਦੇ ਭਲੇ ਲਈ ਦੂਰਗਾਮੀ ਸੋਚ ਅਤੇ ਸਹੀ ਅਤੇ ਸਟੀਕ ਫੈਸਲੇ ਲੈਣ ਦੀ ਸਮਰੱਥਾ ਤੋਂ ਪ੍ਰਭਾਵਿਤ ਹੋ ਕੇ, ਅਸੀਂ ਸਾਰੇ ਭਾਜਪਾ ਵਿੱਚ ਸ਼ਾਮਲ ਹੋਏ ਹਾਂ।

Related Articles

Leave a Reply

Your email address will not be published. Required fields are marked *

Back to top button
error: Sorry Content is protected !!