Punjab
ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ : ਕੈਪਟਨ ਅਮਰਿੰਦਰ ਸਿੰਘ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਥੇ ਬਿਜਲੀ ਦੇ ਸਮਝੌਤੇ ਰੱਦ ਕਰਨ ਦੀ ਮੰਗ ਕਰ ਰਹੇ ਹਨ ਓਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ ਹਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਸਮੇ 122 ਬਿਜਲੀ ਦੇ ਸਮਝੌਤੇ ਹਨ ਜੋ ਪ੍ਰਾਈਵੇਟ ਕੰਪਨੀਆਂ ਨਾਲ ਹੋਏ ਹਨ ਸਾਨੂੰ 14000 ਮੈਗਾਵਾਟ ਬਿਜਲੀ ਦੀ ਜਰੂਰਤ ਹੈ ਏਨੀ ਬਿਜਲੀ ਅਸੀਂ ਕਿਥੋਂ ਲੈ ਕੇ ਆਵਾਂਗੇ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਸਮਝੌਤੇ ਰੱਦ ਕਰਦੇ ਹਾਂ ਤਾਂ ਇਹ ਸੁਪਰੀਮ ਕੋਰਟ ਚਲੇ ਜਾਣਗੇ ਅਤੇ ਸਰਕਾਰ ਨੂੰ ਸੁਪਰੀਮ ਕੋਰਟ ਦੇ ਚੱਕਰ ਲਗਾਉਣੇ ਪੈਣਗੇ।